10ਜਦ ਮੇਰੇ ਮਾਤਾ-ਪਿਤਾ ਮੈਨੂੰ ਤਿਆਗ ਦੇਣ, ਤਦ ਯਹੋਵਾਹ ਮੈਨੂੰ ਸੰਭਾਲੇਗਾ।
11ਹੇ ਯਹੋਵਾਹ, ਆਪਣਾ ਰਾਹ ਮੈਨੂੰ ਸਿਖਾ, ਅਤੇ ਮੇਰੇ ਘਾਤੀਆਂ ਦੇ ਕਾਰਨ ਸਿੱਧੇ ਰਾਹ ਉੱਤੇ ਮੇਰੀ ਅਗਵਾਈ ਕਰ।
12ਮੇਰੇ ਵਿਰੋਧੀਆਂ ਦੀ ਮਰਜ਼ੀ ਦੇ ਹਵਾਲੇ ਮੈਨੂੰ ਨਾ ਕਰ, ਕਿਉਂ ਜੋ ਝੂਠੇ ਗਵਾਹ ਮੇਰੇ ਵਿਰੁੱਧ ਉੱਠੇ ਹਨ, ਅਤੇ ਉਹ ਜੋ ਜ਼ੁਲਮ ਦੀਆਂ ਫੂਕਾਂ ਮਾਰਦੇ ਹਨ।
13ਪਰ ਮੈਨੂੰ ਜੀਉਂਦਿਆਂ ਦੀ ਧਰਤੀ ਉੱਤੇ ਯਹੋਵਾਹ ਦੀ ਭਲਿਆਈ ਵੇਖਣ ਦਾ ਵਿਸ਼ਵਾਸ ਹੈ l