12ਮੇਰੇ ਵਿਰੋਧੀਆਂ ਦੀ ਮਰਜ਼ੀ ਦੇ ਹਵਾਲੇ ਮੈਨੂੰ ਨਾ ਕਰ, ਕਿਉਂ ਜੋ ਝੂਠੇ ਗਵਾਹ ਮੇਰੇ ਵਿਰੁੱਧ ਉੱਠੇ ਹਨ, ਅਤੇ ਉਹ ਜੋ ਜ਼ੁਲਮ ਦੀਆਂ ਫੂਕਾਂ ਮਾਰਦੇ ਹਨ।
13ਪਰ ਮੈਨੂੰ ਜੀਉਂਦਿਆਂ ਦੀ ਧਰਤੀ ਉੱਤੇ ਯਹੋਵਾਹ ਦੀ ਭਲਿਆਈ ਵੇਖਣ ਦਾ ਵਿਸ਼ਵਾਸ ਹੈ l
14ਯਹੋਵਾਹ ਨੂੰ ਉਡੀਕ, ਤਕੜਾ ਹੋ ਅਤੇ ਤੇਰਾ ਮਨ ਦਲੇਰ ਹੋਵੇ, ਹਾਂ, ਯਹੋਵਾਹ ਨੂੰ ਹੀ ਉਡੀਕ!