3 ਭਾਵੇਂ ਇੱਕ ਦਲ ਮੇਰੇ ਵਿਰੁੱਧ ਡੇਰਾ ਲਾ ਲਵੇ, ਤਾਂ ਵੀ ਮੇਰਾ ਦਿਲ ਨਾ ਡਰੇਗਾ। ਭਾਵੇਂ ਮੇਰੇ ਵਿਰੁੱਧ ਯੁੱਧ ਉੱਠੇ, ਇਸ ਵਿੱਚ ਵੀ ਮੈਂ ਆਸਵੰਤ ਹਾਂ।
4 ਮੈਂ ਯਹੋਵਾਹ ਤੋਂ ਇੱਕ ਗੱਲ ਮੰਗੀ ਹੈ ਅਤੇ ਮੈਂ ਉਹੀ ਭਾਲਾਂਗਾ, ਕਿ ਮੈਂ ਜੀਉਣ ਭਰ ਯਹੋਵਾਹ ਦੇ ਘਰ ਵੱਸਾਂ, ਤਾਂ ਜੋ ਮੈਂ ਯਹੋਵਾਹ ਦੀ ਮਨੋਹਰਤਾ ਨੂੰ ਤੱਕਾਂ, ਅਤੇ ਉਹ ਦੀ ਹੈਕਲ ਵਿੱਚ ਧਿਆਨ ਕਰਾਂ।
5 ਬਿਪਤਾ ਦੇ ਦਿਨ ਉਹ ਤਾਂ ਮੈਨੂੰ ਆਪਣੇ ਮੰਡਪ ਵਿੱਚ ਲੁਕਾਵੇਗਾ, ਅਤੇ ਆਪਣੇ ਤੰਬੂ ਦੇ ਪਰਦੇ ਵਿੱਚ ਮੈਨੂੰ ਛਿਪਾਵੇਗਾ, ਉਹ ਮੈਨੂੰ ਚੱਟਾਨ ਤੇ ਉੱਚਾ ਕਰੇਗਾ।