5ਬਿਪਤਾ ਦੇ ਦਿਨ ਉਹ ਤਾਂ ਮੈਨੂੰ ਆਪਣੇ ਮੰਡਪ ਵਿੱਚ ਲੁਕਾਵੇਗਾ, ਅਤੇ ਆਪਣੇ ਤੰਬੂ ਦੇ ਪਰਦੇ ਵਿੱਚ ਮੈਨੂੰ ਛਿਪਾਵੇਗਾ, ਉਹ ਮੈਨੂੰ ਚੱਟਾਨ ਤੇ ਉੱਚਾ ਕਰੇਗਾ।
6ਹੁਣ ਮੇਰਾ ਸਿਰ ਮੇਰੇ ਆਲੇ-ਦੁਆਲੇ ਦੇ ਵੈਰੀਆਂ ਦੇ ਉੱਤੇ ਉੱਚਾ ਕੀਤਾ ਜਾਵੇਗਾ, ਅਤੇ ਉਹ ਦੇ ਤੰਬੂ ਵਿੱਚ ਮੈਂ ਜੈ-ਜੈਕਾਰ ਦੇ ਚੜਾਵੇ ਚੜ੍ਹਾਵਾਂਗਾ, ਮੈਂ ਗਾਵਾਂਗਾ, ਮੈਂ ਯਹੋਵਾਹ ਦੇ ਜ਼ਬੂਰ ਗਾਵਾਂਗਾ।
7ਹੇ ਯਹੋਵਾਹ, ਮੇਰੀ ਪੁਕਾਰ ਦੀ ਅਵਾਜ਼ ਸੁਣ, ਮੇਰੇ ਉੱਤੇ ਦਯਾ ਕਰ ਅਤੇ ਮੈਨੂੰ ਉੱਤਰ ਦੇ।