7ਹੇ ਯਹੋਵਾਹ, ਮੇਰੀ ਪੁਕਾਰ ਦੀ ਅਵਾਜ਼ ਸੁਣ, ਮੇਰੇ ਉੱਤੇ ਦਯਾ ਕਰ ਅਤੇ ਮੈਨੂੰ ਉੱਤਰ ਦੇ।
8“ਮੇਰੇ ਦਰਸ਼ਣ ਦੀ ਖੋਜ ਕਰੋ,” ਤਾਂ ਮੇਰੇ ਮਨ ਨੇ ਤੈਨੂੰ ਆਖਿਆ, ਹੇ ਯਹੋਵਾਹ, ਮੈਂ ਤੇਰੇ ਦਰਸ਼ਣ ਦੀ ਖੋਜ ਕਰਾਂਗਾ।
9ਆਪਣਾ ਮੁੱਖ ਮੇਰੇ ਤੋਂ ਨਾ ਲੁਕਾ, ਆਪਣੇ ਦਾਸ ਨੂੰ ਕ੍ਰੋਧ ਨਾਲ ਦੂਰ ਨਾ ਕਰ, ਤੂੰ ਮੇਰਾ ਸਹਾਇਕ ਰਿਹਾ ਹੈਂ, ਨਾ ਮੈਨੂੰ ਛੱਡ, ਨਾ ਮੈਨੂੰ ਤਿਆਗ, ਹੇ ਮੇਰੇ ਮੁਕਤੀ ਦੇ ਪਰਮੇਸ਼ੁਰ!