Text copied!
Bibles in Panjabi

ਜ਼ਬੂਰ 27:8-14 in Panjabi

Help us?

ਜ਼ਬੂਰ 27:8-14 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 “ਮੇਰੇ ਦਰਸ਼ਣ ਦੀ ਖੋਜ ਕਰੋ,” ਤਾਂ ਮੇਰੇ ਮਨ ਨੇ ਤੈਨੂੰ ਆਖਿਆ, ਹੇ ਯਹੋਵਾਹ, ਮੈਂ ਤੇਰੇ ਦਰਸ਼ਣ ਦੀ ਖੋਜ ਕਰਾਂਗਾ।
9 ਆਪਣਾ ਮੁੱਖ ਮੇਰੇ ਤੋਂ ਨਾ ਲੁਕਾ, ਆਪਣੇ ਦਾਸ ਨੂੰ ਕ੍ਰੋਧ ਨਾਲ ਦੂਰ ਨਾ ਕਰ, ਤੂੰ ਮੇਰਾ ਸਹਾਇਕ ਰਿਹਾ ਹੈਂ, ਨਾ ਮੈਨੂੰ ਛੱਡ, ਨਾ ਮੈਨੂੰ ਤਿਆਗ, ਹੇ ਮੇਰੇ ਮੁਕਤੀ ਦੇ ਪਰਮੇਸ਼ੁਰ!
10 ਜਦ ਮੇਰੇ ਮਾਤਾ-ਪਿਤਾ ਮੈਨੂੰ ਤਿਆਗ ਦੇਣ, ਤਦ ਯਹੋਵਾਹ ਮੈਨੂੰ ਸੰਭਾਲੇਗਾ।
11 ਹੇ ਯਹੋਵਾਹ, ਆਪਣਾ ਰਾਹ ਮੈਨੂੰ ਸਿਖਾ, ਅਤੇ ਮੇਰੇ ਘਾਤੀਆਂ ਦੇ ਕਾਰਨ ਸਿੱਧੇ ਰਾਹ ਉੱਤੇ ਮੇਰੀ ਅਗਵਾਈ ਕਰ।
12 ਮੇਰੇ ਵਿਰੋਧੀਆਂ ਦੀ ਮਰਜ਼ੀ ਦੇ ਹਵਾਲੇ ਮੈਨੂੰ ਨਾ ਕਰ, ਕਿਉਂ ਜੋ ਝੂਠੇ ਗਵਾਹ ਮੇਰੇ ਵਿਰੁੱਧ ਉੱਠੇ ਹਨ, ਅਤੇ ਉਹ ਜੋ ਜ਼ੁਲਮ ਦੀਆਂ ਫੂਕਾਂ ਮਾਰਦੇ ਹਨ।
13 ਪਰ ਮੈਨੂੰ ਜੀਉਂਦਿਆਂ ਦੀ ਧਰਤੀ ਉੱਤੇ ਯਹੋਵਾਹ ਦੀ ਭਲਿਆਈ ਵੇਖਣ ਦਾ ਵਿਸ਼ਵਾਸ ਹੈ l
14 ਯਹੋਵਾਹ ਨੂੰ ਉਡੀਕ, ਤਕੜਾ ਹੋ ਅਤੇ ਤੇਰਾ ਮਨ ਦਲੇਰ ਹੋਵੇ, ਹਾਂ, ਯਹੋਵਾਹ ਨੂੰ ਹੀ ਉਡੀਕ!
ਜ਼ਬੂਰ 27 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ