2ਮੇਰੀ ਬੇਨਤੀ ਦੀ ਅਵਾਜ਼ ਸੁਣ ਲਈ, ਜਦੋਂ ਮੈਂ ਤੇਰੀ ਦੁਹਾਈ ਦੇਵਾਂ, ਅਤੇ ਆਪਣੇ ਹੱਥ ਤੇਰੇ ਪਵਿੱਤਰ ਸਥਾਨ ਦੀ ਵਿਚਲੀ ਕੋਠੜੀ ਵੱਲ ਉਠਾਵਾਂ।
3ਬੁਰਿਆਰਾਂ ਅਤੇ ਕੁਕਰਮੀਆਂ ਦੇ ਨਾਲ ਮੈਨੂੰ ਨਾ ਗਿਣ, ਜਿਹੜੇ ਆਪਣੇ ਗੁਆਂਢੀਆਂ ਨਾਲ ਸ਼ਾਂਤੀ ਦੀਆਂ ਗੱਲਾਂ ਬੋਲਦੇ ਹਨ, ਪਰ ਉਨ੍ਹਾਂ ਦੇ ਮਨ ਵਿੱਚ ਬਦੀ ਹੈ।
4ਉਨ੍ਹਾਂ ਦੇ ਕੰਮਾਂ ਦੇ ਅਨੁਸਾਰ ਸਗੋਂ ਉਨ੍ਹਾਂ ਦੀ ਬਦਕਾਰੀ ਦੇ ਅਨੁਸਾਰ ਉਨ੍ਹਾਂ ਨੂੰ ਬਦਲਾ ਦੇ, ਉਨ੍ਹਾਂ ਦੇ ਹੱਥਾਂ ਦੇ ਕੰਮ ਅਨੁਸਾਰ ਉਨ੍ਹਾਂ ਨੂੰ ਦੇ, ਉਨ੍ਹਾਂ ਦੀ ਕੀਤੀ ਉਨ੍ਹਾਂ ਉੱਤੇ ਪਾ ਦੇ,
5ਇਸ ਕਰਕੇ ਕਿ ਓਹ ਯਹੋਵਾਹ ਦੇ ਕੰਮਾਂ ਨੂੰ, ਉਹ ਦੇ ਹੱਥਾਂ ਦੇ ਕਾਰਜਾਂ ਉੱਤੇ ਧਿਆਨ ਨਹੀਂ ਕਰਦੇ, ਉਹ ਉਨ੍ਹਾਂ ਨੂੰ ਢਾਹੇਗਾ ਅਤੇ ਉਨ੍ਹਾਂ ਨੂੰ ਉਸਾਰੇਗਾ।