4ਉਨ੍ਹਾਂ ਦੇ ਕੰਮਾਂ ਦੇ ਅਨੁਸਾਰ ਸਗੋਂ ਉਨ੍ਹਾਂ ਦੀ ਬਦਕਾਰੀ ਦੇ ਅਨੁਸਾਰ ਉਨ੍ਹਾਂ ਨੂੰ ਬਦਲਾ ਦੇ, ਉਨ੍ਹਾਂ ਦੇ ਹੱਥਾਂ ਦੇ ਕੰਮ ਅਨੁਸਾਰ ਉਨ੍ਹਾਂ ਨੂੰ ਦੇ, ਉਨ੍ਹਾਂ ਦੀ ਕੀਤੀ ਉਨ੍ਹਾਂ ਉੱਤੇ ਪਾ ਦੇ,
5ਇਸ ਕਰਕੇ ਕਿ ਓਹ ਯਹੋਵਾਹ ਦੇ ਕੰਮਾਂ ਨੂੰ, ਉਹ ਦੇ ਹੱਥਾਂ ਦੇ ਕਾਰਜਾਂ ਉੱਤੇ ਧਿਆਨ ਨਹੀਂ ਕਰਦੇ, ਉਹ ਉਨ੍ਹਾਂ ਨੂੰ ਢਾਹੇਗਾ ਅਤੇ ਉਨ੍ਹਾਂ ਨੂੰ ਉਸਾਰੇਗਾ।
6ਯਹੋਵਾਹ ਮੁਬਾਰਕ ਹੋਵੇ, ਕਿਉਂ ਜੋ ਉਸ ਨੇ ਮੇਰੀਆਂ ਬੇਨਤੀਆਂ ਦੀ ਅਵਾਜ਼ ਸੁਣੀ ਹੈ।