6ਯਹੋਵਾਹ ਮੁਬਾਰਕ ਹੋਵੇ, ਕਿਉਂ ਜੋ ਉਸ ਨੇ ਮੇਰੀਆਂ ਬੇਨਤੀਆਂ ਦੀ ਅਵਾਜ਼ ਸੁਣੀ ਹੈ।
7ਯਹੋਵਾਹ ਮੇਰਾ ਬਲ ਅਤੇ ਮੇਰੀ ਢਾਲ਼ ਹੈ, ਮੇਰੇ ਮਨ ਨੇ ਉਸ ਉੱਤੇ ਭਰੋਸਾ ਰੱਖਿਆ, ਅਤੇ ਮੇਰੀ ਸਹਾਇਤਾ ਹੋਈ ਹੈ, ਇਸ ਲਈ ਮੇਰਾ ਮਨ ਮੌਜ ਮਾਣਦਾ ਹੈ, ਅਤੇ ਮੈਂ ਆਪਣੇ ਗੀਤ ਨਾਲ ਉਸ ਦਾ ਧੰਨਵਾਦ ਕਰਾਂਗਾ।
8ਯਹੋਵਾਹ ਉਨ੍ਹਾਂ ਦਾ ਬਲ ਹੈ, ਅਤੇ ਉਹ ਆਪਣੇ ਮਸਹ ਕੀਤੇ ਹੋਏ ਦੇ ਲਈ ਬਚਾਓ ਦਾ ਗੜ੍ਹ ਹੈ।
9ਆਪਣੀ ਪਰਜਾ ਨੂੰ ਬਚਾ, ਅਤੇ ਆਪਣੇ ਵਿਰਸੇ ਨੂੰ ਬਰਕਤ ਦੇ, ਉਨ੍ਹਾਂ ਦੀ ਪਾਲਣਾ ਕਰ ਅਤੇ ਉਨ੍ਹਾਂ ਨੂੰ ਸਦਾ ਸੰਭਾਲੀ ਰੱਖ।