Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 29

ਜ਼ਬੂਰ 29:2-11

Help us?
Click on verse(s) to share them!
2ਮਹਿਮਾ ਯਹੋਵਾਹ ਦੇ ਨਾਮ ਦੀ ਮੰਨੋ, ਪਵਿੱਤਰ ਬਸਤਰ ਵਿੱਚ ਯਹੋਵਾਹ ਨੂੰ ਮੱਥਾ ਟੇਕੋ।
3ਯਹੋਵਾਹ ਦੀ ਅਵਾਜ਼ ਪਾਣੀਆਂ ਉੱਤੇ ਹੈ, ਜਲਾਲ ਦਾ ਪਰਮੇਸ਼ੁਰ ਗਰਜਦਾ ਹੈ, ਯਹੋਵਾਹ ਵੱਡੇ ਪਾਣੀਆਂ ਉੱਤੇ ਗਰਜਦਾ ਹੈ।
4ਯਹੋਵਾਹ ਦੀ ਅਵਾਜ਼ ਜ਼ੋਰ ਵਾਲੀ ਹੈ, ਯਹੋਵਾਹ ਦੀ ਅਵਾਜ਼ ਸ਼ਾਨਦਾਰ ਹੈ।
5ਯਹੋਵਾਹ ਦੀ ਅਵਾਜ਼ ਦਿਆਰਾਂ ਨੂੰ ਤੋੜਦੀ ਹੈ, ਸਗੋਂ ਯਹੋਵਾਹ ਲਬਾਨੋਨ ਦੇ ਦਿਆਰਾਂ ਨੂੰ ਤੋੜ ਸੁੱਟਦਾ ਹੈ!
6ਉਹ ਉਨ੍ਹਾਂ ਨੂੰ ਵੱਛੇ ਵਾਂਗੂੰ, ਲਬਾਨੋਨ ਅਤੇ ਸਿਰਯੋਨ ਨੂੰ ਜੰਗਲੀ ਵੱਛੇ ਵਾਂਗੂੰ ਕੁਦਾਉਂਦਾ ਹੈ।
7ਯਹੋਵਾਹ ਦੀ ਅਵਾਜ਼ ਅੱਗ ਦੀਆਂ ਲਾਟਾਂ ਨੂੰ ਪਾੜਦੀ ਹੈ,
8ਯਹੋਵਾਹ ਦੀ ਅਵਾਜ਼ ਉਜਾੜ ਹਿਲਾਉਂਦੀ ਹੈ, ਯਹੋਵਾਹ ਕਾਦੇਸ਼ ਦੀ ਉਜਾੜ ਨੂੰ ਹਿਲਾਉਂਦਾ ਹੈ!
9ਯਹੋਵਾਹ ਦੀ ਅਵਾਜ਼ ਨਾਲ ਹਰਨੀਆਂ ਨੂੰ ਗਰਭ ਹੁੰਦਾ ਹੈ, ਅਤੇ ਜੰਗਲਾਂ ਨੂੰ ਝਾੜ ਸੁੱਟਦੀ ਹੈ, ਅਤੇ ਉਸ ਦੀ ਹੈਕਲ ਵਿੱਚ ਹਰ ਇੱਕ ਆਖਦਾ ਹੈ “ਮਹਿਮਾ!”
10ਯਹੋਵਾਹ ਜਲ ਪਰਲੋ ਉੱਤੇ ਬੈਠਾ ਹੈ, ਅਤੇ ਯਹੋਵਾਹ ਸਦਾ ਲਈ ਪਾਤਸ਼ਾਹ ਹੋ ਕੇ ਬੈਠਦਾ ਹੈ।
11ਯਹੋਵਾਹ ਆਪਣੀ ਪਰਜਾ ਨੂੰ ਬਲ ਦੇਵੇਗਾ, ਯਹੋਵਾਹ ਆਪਣੀ ਪਰਜਾ ਨੂੰ ਸ਼ਾਂਤੀ ਦੀ ਬਰਕਤ ਬਖ਼ਸ਼ੇਗਾ।

Read ਜ਼ਬੂਰ 29ਜ਼ਬੂਰ 29
Compare ਜ਼ਬੂਰ 29:2-11ਜ਼ਬੂਰ 29:2-11