2 ਯਹੋਵਾਹ ਅਤੇ ਉਸ ਦੇ ਮਸੀਹ ਦੇ ਵਿਰੁੱਧ ਧਰਤੀ ਦੇ ਰਾਜੇ ਉੱਠ ਖੜੇ ਹੋਏ, ਅਤੇ ਹਾਕਮ ਆਪਸ ਵਿੱਚ ਮਤਾ ਪਕਾਉਂਦੇ ਹਨ,
3 ਕਿ ਆਓ, ਅਸੀਂ ਉਨ੍ਹਾਂ ਦੇ ਬੰਧਨਾਂ ਨੂੰ ਤੋੜ ਦੇਈਏ, ਅਤੇ ਉਨ੍ਹਾਂ ਦੀਆਂ ਰੱਸੀਆਂ ਆਪਣੇ ਉੱਤੋਂ ਲਾਹ ਸੁੱਟੀਏ।
4 ਜਿਹੜਾ ਸਵਰਗ ਵਿੱਚ ਬੈਠਾ ਹੈ ਉਹ ਹੱਸੇਗਾ, ਪ੍ਰਭੂ ਉਹਨਾਂ ਨੂੰ ਮਖ਼ੌਲਾਂ ਵਿੱਚ ਉਡਾਵੇਗਾ।