3 ਕਿ ਆਓ, ਅਸੀਂ ਉਨ੍ਹਾਂ ਦੇ ਬੰਧਨਾਂ ਨੂੰ ਤੋੜ ਦੇਈਏ, ਅਤੇ ਉਨ੍ਹਾਂ ਦੀਆਂ ਰੱਸੀਆਂ ਆਪਣੇ ਉੱਤੋਂ ਲਾਹ ਸੁੱਟੀਏ।
4 ਜਿਹੜਾ ਸਵਰਗ ਵਿੱਚ ਬੈਠਾ ਹੈ ਉਹ ਹੱਸੇਗਾ, ਪ੍ਰਭੂ ਉਹਨਾਂ ਨੂੰ ਮਖ਼ੌਲਾਂ ਵਿੱਚ ਉਡਾਵੇਗਾ।
5 ਤਦ ਉਹ ਉਹਨਾਂ ਨਾਲ ਆਪਣੇ ਕ੍ਰੋਧ ਵਿੱਚ ਬੋਲੇਗਾ, ਅਤੇ ਆਪਣੇ ਕ੍ਰੋਧ ਨਾਲ ਉਹਨਾਂ ਨੂੰ ਘਬਰਾਹਟ ਵਿੱਚ ਪਾ ਦੇਵਾਂਗਾ।
6 ਪਰ ਮੈਂ ਆਪਣੇ ਯਰੂਸ਼ਲਮ ਸ਼ਹਿਰ ਅਰਥਾਤ ਪਵਿੱਤਰ ਪਰਬਤ ਸੀਯੋਨ ਉੱਤੇ ਆਪਣੇ ਪਾਤਸ਼ਾਹ ਨੂੰ ਬਿਠਾ ਦਿੱਤਾ ਹੈ।
7 ਮੈਂ ਬਚਨ ਦਾ ਪ੍ਰਚਾਰ ਕਰਾਂਗਾ, ਯਹੋਵਾਹ ਨੇ ਮੈਨੂੰ ਆਖਿਆ ਹੈ ਕਿ ਤੂੰ ਮੇਰਾ ਪੁੱਤਰ ਹੈਂ, ਮੈਂ ਅੱਜ ਤੈਨੂੰ ਜਨਮ ਦਿੱਤਾ ਹੈ।
8 ਮੈਥੋਂ ਮੰਗ ਅਤੇ ਮੈਂ ਕੌਮਾਂ ਨੂੰ ਤੇਰੀ ਮਿਰਾਸ, ਅਤੇ ਧਰਤੀ ਦੇ ਕੰਢੇ ਤੇਰੀ ਮਿਲਖ਼ ਕਰ ਦਿਆਂਗਾ।
9 ਤੂੰ ਲੋਹੇ ਦੇ ਡੰਡੇ ਨਾਲ ਉਹਨਾਂ ਨੂੰ ਭੰਨ ਸੁੱਟੇਂਗਾ, ਘੁਮਿਆਰ ਦੇ ਭਾਂਡੇ ਵਾਂਗੂੰ ਤੂੰ ਉਹਨਾਂ ਨੂੰ ਚਕਨਾ-ਚੂਰ ਕਰ ਦੇਵੇਂਗਾ।