4ਜਿਹੜਾ ਸਵਰਗ ਵਿੱਚ ਬੈਠਾ ਹੈ ਉਹ ਹੱਸੇਗਾ, ਪ੍ਰਭੂ ਉਹਨਾਂ ਨੂੰ ਮਖ਼ੌਲਾਂ ਵਿੱਚ ਉਡਾਵੇਗਾ।
5ਤਦ ਉਹ ਉਹਨਾਂ ਨਾਲ ਆਪਣੇ ਕ੍ਰੋਧ ਵਿੱਚ ਬੋਲੇਗਾ, ਅਤੇ ਆਪਣੇ ਕ੍ਰੋਧ ਨਾਲ ਉਹਨਾਂ ਨੂੰ ਘਬਰਾਹਟ ਵਿੱਚ ਪਾ ਦੇਵਾਂਗਾ।
6ਪਰ ਮੈਂ ਆਪਣੇ ਯਰੂਸ਼ਲਮ ਸ਼ਹਿਰ ਅਰਥਾਤ ਪਵਿੱਤਰ ਪਰਬਤ ਸੀਯੋਨ ਉੱਤੇ ਆਪਣੇ ਪਾਤਸ਼ਾਹ ਨੂੰ ਬਿਠਾ ਦਿੱਤਾ ਹੈ।
7ਮੈਂ ਬਚਨ ਦਾ ਪ੍ਰਚਾਰ ਕਰਾਂਗਾ, ਯਹੋਵਾਹ ਨੇ ਮੈਨੂੰ ਆਖਿਆ ਹੈ ਕਿ ਤੂੰ ਮੇਰਾ ਪੁੱਤਰ ਹੈਂ, ਮੈਂ ਅੱਜ ਤੈਨੂੰ ਜਨਮ ਦਿੱਤਾ ਹੈ।
8ਮੈਥੋਂ ਮੰਗ ਅਤੇ ਮੈਂ ਕੌਮਾਂ ਨੂੰ ਤੇਰੀ ਮਿਰਾਸ, ਅਤੇ ਧਰਤੀ ਦੇ ਕੰਢੇ ਤੇਰੀ ਮਿਲਖ਼ ਕਰ ਦਿਆਂਗਾ।
9ਤੂੰ ਲੋਹੇ ਦੇ ਡੰਡੇ ਨਾਲ ਉਹਨਾਂ ਨੂੰ ਭੰਨ ਸੁੱਟੇਂਗਾ, ਘੁਮਿਆਰ ਦੇ ਭਾਂਡੇ ਵਾਂਗੂੰ ਤੂੰ ਉਹਨਾਂ ਨੂੰ ਚਕਨਾ-ਚੂਰ ਕਰ ਦੇਵੇਂਗਾ।