Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 30

ਜ਼ਬੂਰ 30:1-8

Help us?
Click on verse(s) to share them!
1ਭਵਨ ਦੇ ਸਮਰਪਣ ਲਈ ਦਾਊਦ ਦਾ ਭਜਨ। ਹੇ ਯਹੋਵਾਹ, ਮੈਂ ਤੇਰੀ ਵਡਿਆਈ ਕਰਾਂਗਾ, ਕਿਉਂ ਜੋ ਤੂੰ ਮੈਨੂੰ ਉਤਾਹਾਂ ਖਿੱਚਿਆ, ਅਤੇ ਮੇਰੇ ਵੈਰੀਆਂ ਨੂੰ ਮੇਰੇ ਉੱਤੇ ਅਨੰਦ ਹੋਣ ਨਾ ਦਿੱਤਾ।
2ਹੇ ਯਹੋਵਾਹ, ਮੇਰੇ ਪਰਮੇਸ਼ੁਰ, ਮੈਂ ਤੇਰੀ ਦੁਹਾਈ ਦਿੱਤੀ, ਅਤੇ ਤੂੰ ਮੈਨੂੰ ਚੰਗਿਆ ਕੀਤਾ।
3ਹੇ ਯਹੋਵਾਹ, ਤੂੰ ਮੇਰੀ ਜਾਨ ਨੂੰ ਅਧੋਲੋਕ ਤੋਂ ਉਠਾ ਲਿਆ ਹੈ, ਤੂੰ ਮੈਨੂੰ ਜੀਉਂਦਿਆ ਰੱਖਿਆ ਹੈ ਕਿ ਮੈਂ ਕਬਰ ਵਿੱਚ ਨਾ ਉਤਰ ਜਾਂਵਾਂ।
4ਹੇ ਯਹੋਵਾਹ ਦੇ ਸੰਤੋ, ਉਹ ਦੇ ਗੁਣ ਗਾਓ, ਅਤੇ ਉਹ ਦੀ ਪਵਿੱਤਰਤਾਈ ਚੇਤੇ ਰੱਖ ਕੇ ਉਹ ਦਾ ਧੰਨਵਾਦ ਕਰੋ!
5ਉਹ ਦਾ ਕ੍ਰੋਧ ਪਲ ਭਰ ਦਾ ਹੈ, ਪਰ ਉਹ ਦੀ ਕਿਰਪਾ ਜੀਉਣ ਭਰ ਦੀ ਹੈ। ਭਾਵੇਂ ਰਾਤ ਨੂੰ ਰੋਣਾ ਪਵੇ, ਪਰ ਸਵੇਰ ਨੂੰ ਜੈ-ਜੈਕਾਰ ਹੋਵੇਗੀ।
6ਮੈਂ ਤਾਂ ਸੁੱਖ ਦੇ ਵੇਲੇ ਆਖਿਆ ਸੀ, ਕਿ ਮੈਂ ਕਦੀ ਨਹੀਂ ਡੋਲਾਂਗਾ।
7ਹੇ ਯਹੋਵਾਹ, ਤੂੰ ਆਪਣੀ ਕਿਰਪਾ ਦੇ ਨਾਲ ਮੇਰੇ ਪਰਬਤ ਨੂੰ ਸਥਿਰ ਰੱਖਿਆ, ਤੂੰ ਆਪਣਾ ਮੁਖ ਲੁਕਾਇਆ, ਮੈਂ ਘਬਰਾਇਆ।
8ਹੇ ਯਹੋਵਾਹ, ਮੈਂ ਤੈਨੂੰ ਪੁਕਾਰਿਆ, ਅਤੇ ਪ੍ਰਭੂ ਅੱਗੇ ਮੈਂ ਇਹ ਬੇਨਤੀ ਕੀਤੀ,

Read ਜ਼ਬੂਰ 30ਜ਼ਬੂਰ 30
Compare ਜ਼ਬੂਰ 30:1-8ਜ਼ਬੂਰ 30:1-8