3ਹੇ ਯਹੋਵਾਹ, ਤੂੰ ਮੇਰੀ ਜਾਨ ਨੂੰ ਅਧੋਲੋਕ ਤੋਂ ਉਠਾ ਲਿਆ ਹੈ, ਤੂੰ ਮੈਨੂੰ ਜੀਉਂਦਿਆ ਰੱਖਿਆ ਹੈ ਕਿ ਮੈਂ ਕਬਰ ਵਿੱਚ ਨਾ ਉਤਰ ਜਾਂਵਾਂ।
4ਹੇ ਯਹੋਵਾਹ ਦੇ ਸੰਤੋ, ਉਹ ਦੇ ਗੁਣ ਗਾਓ, ਅਤੇ ਉਹ ਦੀ ਪਵਿੱਤਰਤਾਈ ਚੇਤੇ ਰੱਖ ਕੇ ਉਹ ਦਾ ਧੰਨਵਾਦ ਕਰੋ!
5ਉਹ ਦਾ ਕ੍ਰੋਧ ਪਲ ਭਰ ਦਾ ਹੈ, ਪਰ ਉਹ ਦੀ ਕਿਰਪਾ ਜੀਉਣ ਭਰ ਦੀ ਹੈ। ਭਾਵੇਂ ਰਾਤ ਨੂੰ ਰੋਣਾ ਪਵੇ, ਪਰ ਸਵੇਰ ਨੂੰ ਜੈ-ਜੈਕਾਰ ਹੋਵੇਗੀ।
6ਮੈਂ ਤਾਂ ਸੁੱਖ ਦੇ ਵੇਲੇ ਆਖਿਆ ਸੀ, ਕਿ ਮੈਂ ਕਦੀ ਨਹੀਂ ਡੋਲਾਂਗਾ।