3 ਹੇ ਯਹੋਵਾਹ, ਤੂੰ ਮੇਰੀ ਜਾਨ ਨੂੰ ਅਧੋਲੋਕ ਤੋਂ ਉਠਾ ਲਿਆ ਹੈ, ਤੂੰ ਮੈਨੂੰ ਜੀਉਂਦਿਆ ਰੱਖਿਆ ਹੈ ਕਿ ਮੈਂ ਕਬਰ ਵਿੱਚ ਨਾ ਉਤਰ ਜਾਂਵਾਂ।
4 ਹੇ ਯਹੋਵਾਹ ਦੇ ਸੰਤੋ, ਉਹ ਦੇ ਗੁਣ ਗਾਓ, ਅਤੇ ਉਹ ਦੀ ਪਵਿੱਤਰਤਾਈ ਚੇਤੇ ਰੱਖ ਕੇ ਉਹ ਦਾ ਧੰਨਵਾਦ ਕਰੋ!
5 ਉਹ ਦਾ ਕ੍ਰੋਧ ਪਲ ਭਰ ਦਾ ਹੈ, ਪਰ ਉਹ ਦੀ ਕਿਰਪਾ ਜੀਉਣ ਭਰ ਦੀ ਹੈ। ਭਾਵੇਂ ਰਾਤ ਨੂੰ ਰੋਣਾ ਪਵੇ, ਪਰ ਸਵੇਰ ਨੂੰ ਜੈ-ਜੈਕਾਰ ਹੋਵੇਗੀ।
6 ਮੈਂ ਤਾਂ ਸੁੱਖ ਦੇ ਵੇਲੇ ਆਖਿਆ ਸੀ, ਕਿ ਮੈਂ ਕਦੀ ਨਹੀਂ ਡੋਲਾਂਗਾ।
7 ਹੇ ਯਹੋਵਾਹ, ਤੂੰ ਆਪਣੀ ਕਿਰਪਾ ਦੇ ਨਾਲ ਮੇਰੇ ਪਰਬਤ ਨੂੰ ਸਥਿਰ ਰੱਖਿਆ, ਤੂੰ ਆਪਣਾ ਮੁਖ ਲੁਕਾਇਆ, ਮੈਂ ਘਬਰਾਇਆ।