Text copied!
Bibles in Panjabi

ਜ਼ਬੂਰ 30:4-10 in Panjabi

Help us?

ਜ਼ਬੂਰ 30:4-10 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਹੇ ਯਹੋਵਾਹ ਦੇ ਸੰਤੋ, ਉਹ ਦੇ ਗੁਣ ਗਾਓ, ਅਤੇ ਉਹ ਦੀ ਪਵਿੱਤਰਤਾਈ ਚੇਤੇ ਰੱਖ ਕੇ ਉਹ ਦਾ ਧੰਨਵਾਦ ਕਰੋ!
5 ਉਹ ਦਾ ਕ੍ਰੋਧ ਪਲ ਭਰ ਦਾ ਹੈ, ਪਰ ਉਹ ਦੀ ਕਿਰਪਾ ਜੀਉਣ ਭਰ ਦੀ ਹੈ। ਭਾਵੇਂ ਰਾਤ ਨੂੰ ਰੋਣਾ ਪਵੇ, ਪਰ ਸਵੇਰ ਨੂੰ ਜੈ-ਜੈਕਾਰ ਹੋਵੇਗੀ।
6 ਮੈਂ ਤਾਂ ਸੁੱਖ ਦੇ ਵੇਲੇ ਆਖਿਆ ਸੀ, ਕਿ ਮੈਂ ਕਦੀ ਨਹੀਂ ਡੋਲਾਂਗਾ।
7 ਹੇ ਯਹੋਵਾਹ, ਤੂੰ ਆਪਣੀ ਕਿਰਪਾ ਦੇ ਨਾਲ ਮੇਰੇ ਪਰਬਤ ਨੂੰ ਸਥਿਰ ਰੱਖਿਆ, ਤੂੰ ਆਪਣਾ ਮੁਖ ਲੁਕਾਇਆ, ਮੈਂ ਘਬਰਾਇਆ।
8 ਹੇ ਯਹੋਵਾਹ, ਮੈਂ ਤੈਨੂੰ ਪੁਕਾਰਿਆ, ਅਤੇ ਪ੍ਰਭੂ ਅੱਗੇ ਮੈਂ ਇਹ ਬੇਨਤੀ ਕੀਤੀ,
9 ਕਿ ਮੇਰੇ ਲਹੂ ਦਾ ਕੀ ਲਾਭ ਹੈ, ਜਦੋਂ ਮੈਂ ਕਬਰ ਵਿੱਚ ਉਤਰ ਜਾਂਵਾਂ? ਭਲਾ, ਮਿੱਟੀ ਤੇਰਾ ਧੰਨਵਾਦ ਕਰੇਗੀ? ਭਲਾ, ਉਹ ਤੇਰੀ ਸਚਿਆਈ ਦੱਸੇਗੀ?
10 ਹੇ ਯਹੋਵਾਹ, ਸੁਣ ਅਤੇ ਮੇਰੇ ਉੱਤੇ ਦਯਾ ਕਰ, ਹੇ ਯਹੋਵਾਹ, ਤੂੰ ਮੇਰਾ ਸਹਾਇਕ ਹੋ!
ਜ਼ਬੂਰ 30 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ