Text copied!
Bibles in Panjabi

ਜ਼ਬੂਰ 30:7-12 in Panjabi

Help us?

ਜ਼ਬੂਰ 30:7-12 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਹੇ ਯਹੋਵਾਹ, ਤੂੰ ਆਪਣੀ ਕਿਰਪਾ ਦੇ ਨਾਲ ਮੇਰੇ ਪਰਬਤ ਨੂੰ ਸਥਿਰ ਰੱਖਿਆ, ਤੂੰ ਆਪਣਾ ਮੁਖ ਲੁਕਾਇਆ, ਮੈਂ ਘਬਰਾਇਆ।
8 ਹੇ ਯਹੋਵਾਹ, ਮੈਂ ਤੈਨੂੰ ਪੁਕਾਰਿਆ, ਅਤੇ ਪ੍ਰਭੂ ਅੱਗੇ ਮੈਂ ਇਹ ਬੇਨਤੀ ਕੀਤੀ,
9 ਕਿ ਮੇਰੇ ਲਹੂ ਦਾ ਕੀ ਲਾਭ ਹੈ, ਜਦੋਂ ਮੈਂ ਕਬਰ ਵਿੱਚ ਉਤਰ ਜਾਂਵਾਂ? ਭਲਾ, ਮਿੱਟੀ ਤੇਰਾ ਧੰਨਵਾਦ ਕਰੇਗੀ? ਭਲਾ, ਉਹ ਤੇਰੀ ਸਚਿਆਈ ਦੱਸੇਗੀ?
10 ਹੇ ਯਹੋਵਾਹ, ਸੁਣ ਅਤੇ ਮੇਰੇ ਉੱਤੇ ਦਯਾ ਕਰ, ਹੇ ਯਹੋਵਾਹ, ਤੂੰ ਮੇਰਾ ਸਹਾਇਕ ਹੋ!
11 ਤੂੰ ਮੇਰੇ ਵਿਰਲਾਪ ਨੂੰ ਨੱਚਣ ਨਾਲ ਬਦਲ ਦਿੱਤਾ, ਤੂੰ ਮੇਰਾ ਤੱਪੜ ਲਾਹ ਕੇ ਅਨੰਦ ਦਾ ਕਮਰਬੰਦ ਬੰਨਿਆ l
12 ਤਾਂ ਜੋ ਮੇਰੀ ਜਾਨ ਤੇਰੀ ਉਸਤਤ ਗਾਵੇ ਅਤੇ ਚੁੱਪ ਨਾ ਰਹੇ, ਹੇ ਯਹੋਵਾਹ ਮੇਰੇ ਪਰਮੇਸ਼ੁਰ, ਮੈਂ ਸਦਾ ਤੇਰਾ ਧੰਨਵਾਦ ਕਰਾਂਗਾ।
ਜ਼ਬੂਰ 30 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ