Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 31

ਜ਼ਬੂਰ 31:1-11

Help us?
Click on verse(s) to share them!
1ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ। ਹੇ ਯਹੋਵਾਹ, ਮੈਂ ਤੇਰੀ ਸ਼ਰਨ ਆਇਆ ਹਾਂ, ਮੈਨੂੰ ਕਦੇ ਵੀ ਸ਼ਰਮਿੰਦਾ ਨਾ ਹੋਣ ਦੇ, ਆਪਣੇ ਧਰਮ ਨਾਲ ਮੈਨੂੰ ਛੁਡਾ!
2ਆਪਣਾ ਕੰਨ ਮੇਰੀ ਲਾ ਅਤੇ ਮੈਨੂੰ ਛੇਤੀ ਛੁਡਾ! ਤੂੰ ਮੇਰੇ ਲਈ ਇੱਕ ਮਜ਼ਬੂਤ ਚੱਟਾਨ, ਅਤੇ ਮੇਰੇ ਬਚਾਓ ਲਈ ਗੜ੍ਹ ਹੋ।
3ਤੂੰ ਹੀ ਤਾਂ ਮੇਰੀ ਚੱਟਾਨ ਅਤੇ ਮੇਰਾ ਗੜ੍ਹ ਹੈਂ, ਇਸ ਕਾਰਨ ਤੂੰ ਆਪਣੇ ਨਾਮ ਦੇ ਸਦਕੇ ਮੈਨੂੰ ਲਈ ਚੱਲ, ਅਤੇ ਮੇਰੀ ਅਗਵਾਈ ਕਰ।
4ਤੂੰ ਉਸ ਜਾਲ਼ ਵਿੱਚੋਂ ਜਿਹੜਾ ਉਨ੍ਹਾਂ ਨੇ ਮੇਰੇ ਲਈ ਲੁੱਕ ਕੇ ਵਿਛਾਇਆ ਹੈ ਮੈਨੂੰ ਕੱਢ, ਤੂੰ ਜੋ ਮੇਰਾ ਗੜ੍ਹ ਹੈਂ।
5ਮੈਂ ਆਪਣਾ ਆਤਮਾ ਤੇਰੇ ਹੱਥ ਸੌਂਪਦਾ ਹਾਂ, ਤੂੰ ਮੈਨੂੰ ਛੁਟਕਾਰਾ ਦਿੱਤਾ ਹੈ, ਹੇ ਯਹੋਵਾਹ ਸਚਿਆਈ ਦੇ ਪਰਮੇਸ਼ੁਰ!
6ਮੈਂ ਉਨ੍ਹਾਂ ਨਾਲ ਵੈਰ ਰੱਖਦਾ ਹਾਂ ਜਿਹੜੇ ਵਿਅਰਥ ਦੇਵਤਿਆਂ ਨੂੰ ਮੰਨਦੇ ਹਨ, ਪਰ ਮੈਂ ਯਹੋਵਾਹ ਉੱਤੇ ਭਰੋਸਾ ਰੱਖਦਾ ਹਾਂ।
7ਮੈਂ ਤੇਰੀ ਦਯਾ ਵਿੱਚ ਮਗਨ ਅਤੇ ਅਨੰਦ ਹੋਵਾਂਗਾ, ਕਿਉਂ ਜੋ ਤੂੰ ਮੇਰੇ ਦੁੱਖ ਨੂੰ ਵੇਖਿਆ ਹੈ, ਤੂੰ ਮੇਰੀ ਜਾਨ ਦੇ ਕਸ਼ਟਾਂ ਨੂੰ ਜਾਣ ਲਿਆ ਹੈ।
8ਤੂੰ ਮੈਨੂੰ ਵੈਰੀ ਦੇ ਹੱਥੀਂ ਬੰਦ ਨਹੀਂ ਕਰ ਛੱਡਿਆ ਹੈ, ਤੂੰ ਖੁੱਲ੍ਹੇ ਥਾਂ ਵਿੱਚ ਮੇਰੇ ਪੈਰ ਸਥਿਰ ਕੀਤੇ ਹਨ।
9ਹੇ ਯਹੋਵਾਹ, ਮੇਰੇ ਉੱਤੇ ਦਯਾ ਕਰ, ਕਿਉਂ ਜੋ ਮੈਂ ਸਮੱਸਿਆ ਵਿੱਚ ਹਾਂ। ਮੇਰੀਆਂ ਅੱਖਾਂ ਗਮੀ ਦੇ ਮਾਰੇ ਗਲ਼ ਗਈਆਂ, ਮੇਰੀ ਜਾਨ ਅਤੇ ਮੇਰਾ ਸਰੀਰ ਵੀ।
10ਮੇਰਾ ਜੀਵਨ ਸੋਗ ਵਿੱਚ ਅਤੇ ਮੇਰੇ ਸਾਲ ਹੌਂਕੇ ਭਰਨ ਵਿੱਚ ਲੰਘ ਗਏ ਹਨ, ਮੇਰੀ ਬਦੀ ਦੇ ਕੰਮਾਂ ਕਾਰਨ ਮੇਰਾ ਬਲ ਘੱਟ ਗਿਆ ਹੈ, ਅਤੇ ਮੇਰੀਆਂ ਹੱਡੀਆਂ ਗਲ਼ ਗਈਆਂ ਹਨ।
11ਆਪਣੇ ਸਭ ਵਿਰੋਧੀਆਂ ਦੇ ਕਾਰਨ ਮੈਂ ਉਲਾਹਮਾ ਬਣਿਆ, ਖ਼ਾਸ ਕਰਕੇ ਆਪਣੇ ਗੁਆਂਢੀਆਂ ਵਿੱਚ, ਅਤੇ ਆਪਣੇ ਜਾਣ-ਪਛਾਣ ਵਾਲਿਆਂ ਲਈ ਡਰ ਦਾ ਕਾਰਨ, ਜਿਨ੍ਹਾਂ ਮੈਨੂੰ ਬਾਹਰ ਵੇਖਿਆ ਓਹ ਮੈਥੋਂ ਭੱਜ ਗਏ।

Read ਜ਼ਬੂਰ 31ਜ਼ਬੂਰ 31
Compare ਜ਼ਬੂਰ 31:1-11ਜ਼ਬੂਰ 31:1-11