Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 31

ਜ਼ਬੂਰ 31:10-21

Help us?
Click on verse(s) to share them!
10ਮੇਰਾ ਜੀਵਨ ਸੋਗ ਵਿੱਚ ਅਤੇ ਮੇਰੇ ਸਾਲ ਹੌਂਕੇ ਭਰਨ ਵਿੱਚ ਲੰਘ ਗਏ ਹਨ, ਮੇਰੀ ਬਦੀ ਦੇ ਕੰਮਾਂ ਕਾਰਨ ਮੇਰਾ ਬਲ ਘੱਟ ਗਿਆ ਹੈ, ਅਤੇ ਮੇਰੀਆਂ ਹੱਡੀਆਂ ਗਲ਼ ਗਈਆਂ ਹਨ।
11ਆਪਣੇ ਸਭ ਵਿਰੋਧੀਆਂ ਦੇ ਕਾਰਨ ਮੈਂ ਉਲਾਹਮਾ ਬਣਿਆ, ਖ਼ਾਸ ਕਰਕੇ ਆਪਣੇ ਗੁਆਂਢੀਆਂ ਵਿੱਚ, ਅਤੇ ਆਪਣੇ ਜਾਣ-ਪਛਾਣ ਵਾਲਿਆਂ ਲਈ ਡਰ ਦਾ ਕਾਰਨ, ਜਿਨ੍ਹਾਂ ਮੈਨੂੰ ਬਾਹਰ ਵੇਖਿਆ ਓਹ ਮੈਥੋਂ ਭੱਜ ਗਏ।
12ਮੈਂ ਮਰੇ ਹੋਏ ਵਾਂਗੂੰ ਮਨੋਂ ਭੁਲਾ ਦਿੱਤਾ ਗਿਆ ਹਾਂ, ਅਤੇ ਟੁੱਟੇ ਹੋਏ ਭਾਂਡੇ ਵਰਗਾ ਹਾਂ।
13ਮੈਂ ਤਾਂ ਬਹੁਤਿਆਂ ਦੀ ਬਦਨਾਮੀ ਸੁਣੀ ਹੈ, ਅਤੇ ਆਲੇ-ਦੁਆਲੇ ਭੈਅ ਹੀ ਭੈਅ ਸੀ, ਜਦੋਂ ਉਨ੍ਹਾਂ ਨੇ ਆਪੋ ਵਿੱਚ ਮੇਰੇ ਵਿਰੁੱਧ ਮਤਾ ਪਕਾਇਆ, ਮੇਰੀ ਜਾਨ ਲੈਣ ਦੀ ਯੋਜਨਾ ਕੀਤੀ।
14ਪਰ ਹੇ ਯਹੋਵਾਹ, ਮੈਂ ਤੇਰੇ ਉੱਤੇ ਭਰੋਸਾ ਰੱਖਿਆ ਹੈ, ਮੈਂ ਆਖਦਾ ਹਾਂ ਕਿ ਤੂੰ ਹੀ ਮੇਰਾ ਪਰਮੇਸ਼ੁਰ ਹੈਂ।
15ਮੇਰੇ ਸਮੇਂ ਤੇਰੇ ਹੱਥ ਵਿੱਚ ਹਨ, ਤੂੰ ਮੈਨੂੰ ਮੇਰੇ ਵੈਰੀਆਂ ਅਤੇ ਸਤਾਉਣ ਵਾਲਿਆਂ ਦੇ ਹੱਥੋਂ ਛੁਡਾ।
16ਆਪਣੇ ਮੁੱਖ ਨੂੰ ਆਪਣੇ ਦਾਸ ਉੱਤੇ ਚਮਕਾ, ਆਪਣੀ ਦਯਾ ਨਾਲ ਮੈਨੂੰ ਬਚਾ!
17ਹੇ ਯਹੋਵਾਹ, ਮੈਨੂੰ ਸ਼ਰਮਿੰਦਾ ਨਾ ਹੋਣ ਦੇ, ਮੈਂ ਜੋ ਤੈਨੂੰ ਪੁਕਾਰਿਆ ਹੈ। ਦੁਸ਼ਟ ਸ਼ਰਮਿੰਦੇ ਹੋਣ, ਓਹ ਚੁੱਪ-ਚਾਪ ਅਧੋਲੋਕ ਵਿੱਚ ਪਏ ਰਹਿਣ!
18ਉਹ ਝੂਠੇ ਬੁੱਲ ਬੰਦ ਹੋ ਜਾਣ, ਜਿਹੜੇ ਧਰਮੀ ਦੇ ਵਿਰੁੱਧ ਬੇਅਦਬੀ ਦੇ ਨਾਲ, ਹੰਕਾਰ ਅਤੇ ਨਫ਼ਰਤ ਨਾਲ ਬੋਲਦੇ ਹਨ!
19ਕਿੰਨ੍ਹੀ ਵੱਡੀ ਹੈ ਤੇਰੀ ਭਲਿਆਈ! ਜਿਹੜੀ ਤੂੰ ਆਪਣੇ ਭੈਅ ਮੰਨਣ ਵਾਲਿਆਂ ਦੇ ਲਈ ਗੁਪਤ ਕਰ ਰੱਖੀ ਹੈ, ਜਿਹੜੀ ਤੂੰ ਆਪਣੇ ਸ਼ਰਨਾਰਥੀਆਂ ਲਈ ਆਦਮ ਵੰਸ਼ ਦੇ ਸਨਮੁਖ ਪਰਗਟ ਕੀਤੀ ਹੈ।
20ਤੂੰ ਉਨ੍ਹਾਂ ਨੂੰ ਆਪਣੀ ਹਜ਼ੂਰੀ ਦੀ ਓਟ ਵਿੱਚ ਮਨੁੱਖ ਦੀਆਂ ਜੁਗਤਾਂ ਤੋਂ ਛਿਪਾਵੇਂਗਾ, ਤੂੰ ਉਨ੍ਹਾਂ ਨੂੰ ਜੀਭਾਂ ਦੇ ਝਗੜੇ ਤੋਂ ਆਪਣੇ ਮੰਡਪ ਵਿੱਚ ਲੁਕਾ ਰੱਖੇਂਗਾ।
21ਯਹੋਵਾਹ ਮੁਬਾਰਕ ਹੋਵੇ, ਕਿਉਂ ਜੋ ਉਸ ਨੇ ਇੱਕ ਘੇਰੇ ਹੋਏ ਸ਼ਹਿਰ ਵਿੱਚ ਮੇਰੇ ਉੱਤੇ ਆਪਣੀ ਅਚਰਜ਼ ਦਯਾ ਕੀਤੀ ਹੈ।

Read ਜ਼ਬੂਰ 31ਜ਼ਬੂਰ 31
Compare ਜ਼ਬੂਰ 31:10-21ਜ਼ਬੂਰ 31:10-21