Text copied!
Bibles in Panjabi

ਜ਼ਬੂਰ 31:12-18 in Panjabi

Help us?

ਜ਼ਬੂਰ 31:12-18 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਮੈਂ ਮਰੇ ਹੋਏ ਵਾਂਗੂੰ ਮਨੋਂ ਭੁਲਾ ਦਿੱਤਾ ਗਿਆ ਹਾਂ, ਅਤੇ ਟੁੱਟੇ ਹੋਏ ਭਾਂਡੇ ਵਰਗਾ ਹਾਂ।
13 ਮੈਂ ਤਾਂ ਬਹੁਤਿਆਂ ਦੀ ਬਦਨਾਮੀ ਸੁਣੀ ਹੈ, ਅਤੇ ਆਲੇ-ਦੁਆਲੇ ਭੈਅ ਹੀ ਭੈਅ ਸੀ, ਜਦੋਂ ਉਨ੍ਹਾਂ ਨੇ ਆਪੋ ਵਿੱਚ ਮੇਰੇ ਵਿਰੁੱਧ ਮਤਾ ਪਕਾਇਆ, ਮੇਰੀ ਜਾਨ ਲੈਣ ਦੀ ਯੋਜਨਾ ਕੀਤੀ।
14 ਪਰ ਹੇ ਯਹੋਵਾਹ, ਮੈਂ ਤੇਰੇ ਉੱਤੇ ਭਰੋਸਾ ਰੱਖਿਆ ਹੈ, ਮੈਂ ਆਖਦਾ ਹਾਂ ਕਿ ਤੂੰ ਹੀ ਮੇਰਾ ਪਰਮੇਸ਼ੁਰ ਹੈਂ।
15 ਮੇਰੇ ਸਮੇਂ ਤੇਰੇ ਹੱਥ ਵਿੱਚ ਹਨ, ਤੂੰ ਮੈਨੂੰ ਮੇਰੇ ਵੈਰੀਆਂ ਅਤੇ ਸਤਾਉਣ ਵਾਲਿਆਂ ਦੇ ਹੱਥੋਂ ਛੁਡਾ।
16 ਆਪਣੇ ਮੁੱਖ ਨੂੰ ਆਪਣੇ ਦਾਸ ਉੱਤੇ ਚਮਕਾ, ਆਪਣੀ ਦਯਾ ਨਾਲ ਮੈਨੂੰ ਬਚਾ!
17 ਹੇ ਯਹੋਵਾਹ, ਮੈਨੂੰ ਸ਼ਰਮਿੰਦਾ ਨਾ ਹੋਣ ਦੇ, ਮੈਂ ਜੋ ਤੈਨੂੰ ਪੁਕਾਰਿਆ ਹੈ। ਦੁਸ਼ਟ ਸ਼ਰਮਿੰਦੇ ਹੋਣ, ਓਹ ਚੁੱਪ-ਚਾਪ ਅਧੋਲੋਕ ਵਿੱਚ ਪਏ ਰਹਿਣ!
18 ਉਹ ਝੂਠੇ ਬੁੱਲ ਬੰਦ ਹੋ ਜਾਣ, ਜਿਹੜੇ ਧਰਮੀ ਦੇ ਵਿਰੁੱਧ ਬੇਅਦਬੀ ਦੇ ਨਾਲ, ਹੰਕਾਰ ਅਤੇ ਨਫ਼ਰਤ ਨਾਲ ਬੋਲਦੇ ਹਨ!
ਜ਼ਬੂਰ 31 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ