14 ਪਰ ਹੇ ਯਹੋਵਾਹ, ਮੈਂ ਤੇਰੇ ਉੱਤੇ ਭਰੋਸਾ ਰੱਖਿਆ ਹੈ, ਮੈਂ ਆਖਦਾ ਹਾਂ ਕਿ ਤੂੰ ਹੀ ਮੇਰਾ ਪਰਮੇਸ਼ੁਰ ਹੈਂ।
15 ਮੇਰੇ ਸਮੇਂ ਤੇਰੇ ਹੱਥ ਵਿੱਚ ਹਨ, ਤੂੰ ਮੈਨੂੰ ਮੇਰੇ ਵੈਰੀਆਂ ਅਤੇ ਸਤਾਉਣ ਵਾਲਿਆਂ ਦੇ ਹੱਥੋਂ ਛੁਡਾ।
16 ਆਪਣੇ ਮੁੱਖ ਨੂੰ ਆਪਣੇ ਦਾਸ ਉੱਤੇ ਚਮਕਾ, ਆਪਣੀ ਦਯਾ ਨਾਲ ਮੈਨੂੰ ਬਚਾ!
17 ਹੇ ਯਹੋਵਾਹ, ਮੈਨੂੰ ਸ਼ਰਮਿੰਦਾ ਨਾ ਹੋਣ ਦੇ, ਮੈਂ ਜੋ ਤੈਨੂੰ ਪੁਕਾਰਿਆ ਹੈ। ਦੁਸ਼ਟ ਸ਼ਰਮਿੰਦੇ ਹੋਣ, ਓਹ ਚੁੱਪ-ਚਾਪ ਅਧੋਲੋਕ ਵਿੱਚ ਪਏ ਰਹਿਣ!