Text copied!
Bibles in Panjabi

ਜ਼ਬੂਰ 31:14-23 in Panjabi

Help us?

ਜ਼ਬੂਰ 31:14-23 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਪਰ ਹੇ ਯਹੋਵਾਹ, ਮੈਂ ਤੇਰੇ ਉੱਤੇ ਭਰੋਸਾ ਰੱਖਿਆ ਹੈ, ਮੈਂ ਆਖਦਾ ਹਾਂ ਕਿ ਤੂੰ ਹੀ ਮੇਰਾ ਪਰਮੇਸ਼ੁਰ ਹੈਂ।
15 ਮੇਰੇ ਸਮੇਂ ਤੇਰੇ ਹੱਥ ਵਿੱਚ ਹਨ, ਤੂੰ ਮੈਨੂੰ ਮੇਰੇ ਵੈਰੀਆਂ ਅਤੇ ਸਤਾਉਣ ਵਾਲਿਆਂ ਦੇ ਹੱਥੋਂ ਛੁਡਾ।
16 ਆਪਣੇ ਮੁੱਖ ਨੂੰ ਆਪਣੇ ਦਾਸ ਉੱਤੇ ਚਮਕਾ, ਆਪਣੀ ਦਯਾ ਨਾਲ ਮੈਨੂੰ ਬਚਾ!
17 ਹੇ ਯਹੋਵਾਹ, ਮੈਨੂੰ ਸ਼ਰਮਿੰਦਾ ਨਾ ਹੋਣ ਦੇ, ਮੈਂ ਜੋ ਤੈਨੂੰ ਪੁਕਾਰਿਆ ਹੈ। ਦੁਸ਼ਟ ਸ਼ਰਮਿੰਦੇ ਹੋਣ, ਓਹ ਚੁੱਪ-ਚਾਪ ਅਧੋਲੋਕ ਵਿੱਚ ਪਏ ਰਹਿਣ!
18 ਉਹ ਝੂਠੇ ਬੁੱਲ ਬੰਦ ਹੋ ਜਾਣ, ਜਿਹੜੇ ਧਰਮੀ ਦੇ ਵਿਰੁੱਧ ਬੇਅਦਬੀ ਦੇ ਨਾਲ, ਹੰਕਾਰ ਅਤੇ ਨਫ਼ਰਤ ਨਾਲ ਬੋਲਦੇ ਹਨ!
19 ਕਿੰਨ੍ਹੀ ਵੱਡੀ ਹੈ ਤੇਰੀ ਭਲਿਆਈ! ਜਿਹੜੀ ਤੂੰ ਆਪਣੇ ਭੈਅ ਮੰਨਣ ਵਾਲਿਆਂ ਦੇ ਲਈ ਗੁਪਤ ਕਰ ਰੱਖੀ ਹੈ, ਜਿਹੜੀ ਤੂੰ ਆਪਣੇ ਸ਼ਰਨਾਰਥੀਆਂ ਲਈ ਆਦਮ ਵੰਸ਼ ਦੇ ਸਨਮੁਖ ਪਰਗਟ ਕੀਤੀ ਹੈ।
20 ਤੂੰ ਉਨ੍ਹਾਂ ਨੂੰ ਆਪਣੀ ਹਜ਼ੂਰੀ ਦੀ ਓਟ ਵਿੱਚ ਮਨੁੱਖ ਦੀਆਂ ਜੁਗਤਾਂ ਤੋਂ ਛਿਪਾਵੇਂਗਾ, ਤੂੰ ਉਨ੍ਹਾਂ ਨੂੰ ਜੀਭਾਂ ਦੇ ਝਗੜੇ ਤੋਂ ਆਪਣੇ ਮੰਡਪ ਵਿੱਚ ਲੁਕਾ ਰੱਖੇਂਗਾ।
21 ਯਹੋਵਾਹ ਮੁਬਾਰਕ ਹੋਵੇ, ਕਿਉਂ ਜੋ ਉਸ ਨੇ ਇੱਕ ਘੇਰੇ ਹੋਏ ਸ਼ਹਿਰ ਵਿੱਚ ਮੇਰੇ ਉੱਤੇ ਆਪਣੀ ਅਚਰਜ਼ ਦਯਾ ਕੀਤੀ ਹੈ।
22 ਪਰ ਮੈਂ ਆਪਣੀ ਘਬਰਾਹਟ ਵਿੱਚ ਆਖਿਆ ਸੀ ਕਿ ਤੇਰੀਆਂ ਅੱਖੀਆਂ ਦੇ ਅੱਗੋਂ ਮੈਂ ਕੱਟਿਆਂ ਗਿਆ ਹਾਂ, ਤਾਂ ਵੀ ਜਦੋਂ ਮੈਂ ਤੇਰੀ ਦੁਹਾਈ ਦਿੱਤੀ ਤੂੰ ਮੇਰੀਆਂ ਬੇਨਤੀਆਂ ਦੀ ਅਵਾਜ਼ ਸੁਣੀ।
23 ਹੇ ਯਹੋਵਾਹ ਦੇ ਸਾਰੇ ਸੰਤੋ, ਉਹ ਦੇ ਨਾਲ ਪ੍ਰੇਮ ਰੱਖੋ, ਯਹੋਵਾਹ ਸੱਚਿਆਂ ਦਾ ਰਾਖ਼ਾ ਹੈ, ਪਰ ਹੰਕਾਰੀਆਂ ਨੂੰ ਪੂਰੀ ਸਜ਼ਾ ਦਿੰਦਾ ਹੈ l
ਜ਼ਬੂਰ 31 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ