16ਆਪਣੇ ਮੁੱਖ ਨੂੰ ਆਪਣੇ ਦਾਸ ਉੱਤੇ ਚਮਕਾ, ਆਪਣੀ ਦਯਾ ਨਾਲ ਮੈਨੂੰ ਬਚਾ!
17ਹੇ ਯਹੋਵਾਹ, ਮੈਨੂੰ ਸ਼ਰਮਿੰਦਾ ਨਾ ਹੋਣ ਦੇ, ਮੈਂ ਜੋ ਤੈਨੂੰ ਪੁਕਾਰਿਆ ਹੈ। ਦੁਸ਼ਟ ਸ਼ਰਮਿੰਦੇ ਹੋਣ, ਓਹ ਚੁੱਪ-ਚਾਪ ਅਧੋਲੋਕ ਵਿੱਚ ਪਏ ਰਹਿਣ!
18ਉਹ ਝੂਠੇ ਬੁੱਲ ਬੰਦ ਹੋ ਜਾਣ, ਜਿਹੜੇ ਧਰਮੀ ਦੇ ਵਿਰੁੱਧ ਬੇਅਦਬੀ ਦੇ ਨਾਲ, ਹੰਕਾਰ ਅਤੇ ਨਫ਼ਰਤ ਨਾਲ ਬੋਲਦੇ ਹਨ!
19ਕਿੰਨ੍ਹੀ ਵੱਡੀ ਹੈ ਤੇਰੀ ਭਲਿਆਈ! ਜਿਹੜੀ ਤੂੰ ਆਪਣੇ ਭੈਅ ਮੰਨਣ ਵਾਲਿਆਂ ਦੇ ਲਈ ਗੁਪਤ ਕਰ ਰੱਖੀ ਹੈ, ਜਿਹੜੀ ਤੂੰ ਆਪਣੇ ਸ਼ਰਨਾਰਥੀਆਂ ਲਈ ਆਦਮ ਵੰਸ਼ ਦੇ ਸਨਮੁਖ ਪਰਗਟ ਕੀਤੀ ਹੈ।
20ਤੂੰ ਉਨ੍ਹਾਂ ਨੂੰ ਆਪਣੀ ਹਜ਼ੂਰੀ ਦੀ ਓਟ ਵਿੱਚ ਮਨੁੱਖ ਦੀਆਂ ਜੁਗਤਾਂ ਤੋਂ ਛਿਪਾਵੇਂਗਾ, ਤੂੰ ਉਨ੍ਹਾਂ ਨੂੰ ਜੀਭਾਂ ਦੇ ਝਗੜੇ ਤੋਂ ਆਪਣੇ ਮੰਡਪ ਵਿੱਚ ਲੁਕਾ ਰੱਖੇਂਗਾ।
21ਯਹੋਵਾਹ ਮੁਬਾਰਕ ਹੋਵੇ, ਕਿਉਂ ਜੋ ਉਸ ਨੇ ਇੱਕ ਘੇਰੇ ਹੋਏ ਸ਼ਹਿਰ ਵਿੱਚ ਮੇਰੇ ਉੱਤੇ ਆਪਣੀ ਅਚਰਜ਼ ਦਯਾ ਕੀਤੀ ਹੈ।