17 ਹੇ ਯਹੋਵਾਹ, ਮੈਨੂੰ ਸ਼ਰਮਿੰਦਾ ਨਾ ਹੋਣ ਦੇ, ਮੈਂ ਜੋ ਤੈਨੂੰ ਪੁਕਾਰਿਆ ਹੈ। ਦੁਸ਼ਟ ਸ਼ਰਮਿੰਦੇ ਹੋਣ, ਓਹ ਚੁੱਪ-ਚਾਪ ਅਧੋਲੋਕ ਵਿੱਚ ਪਏ ਰਹਿਣ!
18 ਉਹ ਝੂਠੇ ਬੁੱਲ ਬੰਦ ਹੋ ਜਾਣ, ਜਿਹੜੇ ਧਰਮੀ ਦੇ ਵਿਰੁੱਧ ਬੇਅਦਬੀ ਦੇ ਨਾਲ, ਹੰਕਾਰ ਅਤੇ ਨਫ਼ਰਤ ਨਾਲ ਬੋਲਦੇ ਹਨ!
19 ਕਿੰਨ੍ਹੀ ਵੱਡੀ ਹੈ ਤੇਰੀ ਭਲਿਆਈ! ਜਿਹੜੀ ਤੂੰ ਆਪਣੇ ਭੈਅ ਮੰਨਣ ਵਾਲਿਆਂ ਦੇ ਲਈ ਗੁਪਤ ਕਰ ਰੱਖੀ ਹੈ, ਜਿਹੜੀ ਤੂੰ ਆਪਣੇ ਸ਼ਰਨਾਰਥੀਆਂ ਲਈ ਆਦਮ ਵੰਸ਼ ਦੇ ਸਨਮੁਖ ਪਰਗਟ ਕੀਤੀ ਹੈ।
20 ਤੂੰ ਉਨ੍ਹਾਂ ਨੂੰ ਆਪਣੀ ਹਜ਼ੂਰੀ ਦੀ ਓਟ ਵਿੱਚ ਮਨੁੱਖ ਦੀਆਂ ਜੁਗਤਾਂ ਤੋਂ ਛਿਪਾਵੇਂਗਾ, ਤੂੰ ਉਨ੍ਹਾਂ ਨੂੰ ਜੀਭਾਂ ਦੇ ਝਗੜੇ ਤੋਂ ਆਪਣੇ ਮੰਡਪ ਵਿੱਚ ਲੁਕਾ ਰੱਖੇਂਗਾ।
21 ਯਹੋਵਾਹ ਮੁਬਾਰਕ ਹੋਵੇ, ਕਿਉਂ ਜੋ ਉਸ ਨੇ ਇੱਕ ਘੇਰੇ ਹੋਏ ਸ਼ਹਿਰ ਵਿੱਚ ਮੇਰੇ ਉੱਤੇ ਆਪਣੀ ਅਚਰਜ਼ ਦਯਾ ਕੀਤੀ ਹੈ।