19 ਕਿੰਨ੍ਹੀ ਵੱਡੀ ਹੈ ਤੇਰੀ ਭਲਿਆਈ! ਜਿਹੜੀ ਤੂੰ ਆਪਣੇ ਭੈਅ ਮੰਨਣ ਵਾਲਿਆਂ ਦੇ ਲਈ ਗੁਪਤ ਕਰ ਰੱਖੀ ਹੈ, ਜਿਹੜੀ ਤੂੰ ਆਪਣੇ ਸ਼ਰਨਾਰਥੀਆਂ ਲਈ ਆਦਮ ਵੰਸ਼ ਦੇ ਸਨਮੁਖ ਪਰਗਟ ਕੀਤੀ ਹੈ।
20 ਤੂੰ ਉਨ੍ਹਾਂ ਨੂੰ ਆਪਣੀ ਹਜ਼ੂਰੀ ਦੀ ਓਟ ਵਿੱਚ ਮਨੁੱਖ ਦੀਆਂ ਜੁਗਤਾਂ ਤੋਂ ਛਿਪਾਵੇਂਗਾ, ਤੂੰ ਉਨ੍ਹਾਂ ਨੂੰ ਜੀਭਾਂ ਦੇ ਝਗੜੇ ਤੋਂ ਆਪਣੇ ਮੰਡਪ ਵਿੱਚ ਲੁਕਾ ਰੱਖੇਂਗਾ।