19ਕਿੰਨ੍ਹੀ ਵੱਡੀ ਹੈ ਤੇਰੀ ਭਲਿਆਈ! ਜਿਹੜੀ ਤੂੰ ਆਪਣੇ ਭੈਅ ਮੰਨਣ ਵਾਲਿਆਂ ਦੇ ਲਈ ਗੁਪਤ ਕਰ ਰੱਖੀ ਹੈ, ਜਿਹੜੀ ਤੂੰ ਆਪਣੇ ਸ਼ਰਨਾਰਥੀਆਂ ਲਈ ਆਦਮ ਵੰਸ਼ ਦੇ ਸਨਮੁਖ ਪਰਗਟ ਕੀਤੀ ਹੈ।
20ਤੂੰ ਉਨ੍ਹਾਂ ਨੂੰ ਆਪਣੀ ਹਜ਼ੂਰੀ ਦੀ ਓਟ ਵਿੱਚ ਮਨੁੱਖ ਦੀਆਂ ਜੁਗਤਾਂ ਤੋਂ ਛਿਪਾਵੇਂਗਾ, ਤੂੰ ਉਨ੍ਹਾਂ ਨੂੰ ਜੀਭਾਂ ਦੇ ਝਗੜੇ ਤੋਂ ਆਪਣੇ ਮੰਡਪ ਵਿੱਚ ਲੁਕਾ ਰੱਖੇਂਗਾ।
21ਯਹੋਵਾਹ ਮੁਬਾਰਕ ਹੋਵੇ, ਕਿਉਂ ਜੋ ਉਸ ਨੇ ਇੱਕ ਘੇਰੇ ਹੋਏ ਸ਼ਹਿਰ ਵਿੱਚ ਮੇਰੇ ਉੱਤੇ ਆਪਣੀ ਅਚਰਜ਼ ਦਯਾ ਕੀਤੀ ਹੈ।
22ਪਰ ਮੈਂ ਆਪਣੀ ਘਬਰਾਹਟ ਵਿੱਚ ਆਖਿਆ ਸੀ ਕਿ ਤੇਰੀਆਂ ਅੱਖੀਆਂ ਦੇ ਅੱਗੋਂ ਮੈਂ ਕੱਟਿਆਂ ਗਿਆ ਹਾਂ, ਤਾਂ ਵੀ ਜਦੋਂ ਮੈਂ ਤੇਰੀ ਦੁਹਾਈ ਦਿੱਤੀ ਤੂੰ ਮੇਰੀਆਂ ਬੇਨਤੀਆਂ ਦੀ ਅਵਾਜ਼ ਸੁਣੀ।