2 ਆਪਣਾ ਕੰਨ ਮੇਰੀ ਲਾ ਅਤੇ ਮੈਨੂੰ ਛੇਤੀ ਛੁਡਾ! ਤੂੰ ਮੇਰੇ ਲਈ ਇੱਕ ਮਜ਼ਬੂਤ ਚੱਟਾਨ, ਅਤੇ ਮੇਰੇ ਬਚਾਓ ਲਈ ਗੜ੍ਹ ਹੋ।
3 ਤੂੰ ਹੀ ਤਾਂ ਮੇਰੀ ਚੱਟਾਨ ਅਤੇ ਮੇਰਾ ਗੜ੍ਹ ਹੈਂ, ਇਸ ਕਾਰਨ ਤੂੰ ਆਪਣੇ ਨਾਮ ਦੇ ਸਦਕੇ ਮੈਨੂੰ ਲਈ ਚੱਲ, ਅਤੇ ਮੇਰੀ ਅਗਵਾਈ ਕਰ।
4 ਤੂੰ ਉਸ ਜਾਲ਼ ਵਿੱਚੋਂ ਜਿਹੜਾ ਉਨ੍ਹਾਂ ਨੇ ਮੇਰੇ ਲਈ ਲੁੱਕ ਕੇ ਵਿਛਾਇਆ ਹੈ ਮੈਨੂੰ ਕੱਢ, ਤੂੰ ਜੋ ਮੇਰਾ ਗੜ੍ਹ ਹੈਂ।