4ਤੂੰ ਉਸ ਜਾਲ਼ ਵਿੱਚੋਂ ਜਿਹੜਾ ਉਨ੍ਹਾਂ ਨੇ ਮੇਰੇ ਲਈ ਲੁੱਕ ਕੇ ਵਿਛਾਇਆ ਹੈ ਮੈਨੂੰ ਕੱਢ, ਤੂੰ ਜੋ ਮੇਰਾ ਗੜ੍ਹ ਹੈਂ।
5ਮੈਂ ਆਪਣਾ ਆਤਮਾ ਤੇਰੇ ਹੱਥ ਸੌਂਪਦਾ ਹਾਂ, ਤੂੰ ਮੈਨੂੰ ਛੁਟਕਾਰਾ ਦਿੱਤਾ ਹੈ, ਹੇ ਯਹੋਵਾਹ ਸਚਿਆਈ ਦੇ ਪਰਮੇਸ਼ੁਰ!
6ਮੈਂ ਉਨ੍ਹਾਂ ਨਾਲ ਵੈਰ ਰੱਖਦਾ ਹਾਂ ਜਿਹੜੇ ਵਿਅਰਥ ਦੇਵਤਿਆਂ ਨੂੰ ਮੰਨਦੇ ਹਨ, ਪਰ ਮੈਂ ਯਹੋਵਾਹ ਉੱਤੇ ਭਰੋਸਾ ਰੱਖਦਾ ਹਾਂ।
7ਮੈਂ ਤੇਰੀ ਦਯਾ ਵਿੱਚ ਮਗਨ ਅਤੇ ਅਨੰਦ ਹੋਵਾਂਗਾ, ਕਿਉਂ ਜੋ ਤੂੰ ਮੇਰੇ ਦੁੱਖ ਨੂੰ ਵੇਖਿਆ ਹੈ, ਤੂੰ ਮੇਰੀ ਜਾਨ ਦੇ ਕਸ਼ਟਾਂ ਨੂੰ ਜਾਣ ਲਿਆ ਹੈ।