7 ਮੈਂ ਤੇਰੀ ਦਯਾ ਵਿੱਚ ਮਗਨ ਅਤੇ ਅਨੰਦ ਹੋਵਾਂਗਾ, ਕਿਉਂ ਜੋ ਤੂੰ ਮੇਰੇ ਦੁੱਖ ਨੂੰ ਵੇਖਿਆ ਹੈ, ਤੂੰ ਮੇਰੀ ਜਾਨ ਦੇ ਕਸ਼ਟਾਂ ਨੂੰ ਜਾਣ ਲਿਆ ਹੈ।
8 ਤੂੰ ਮੈਨੂੰ ਵੈਰੀ ਦੇ ਹੱਥੀਂ ਬੰਦ ਨਹੀਂ ਕਰ ਛੱਡਿਆ ਹੈ, ਤੂੰ ਖੁੱਲ੍ਹੇ ਥਾਂ ਵਿੱਚ ਮੇਰੇ ਪੈਰ ਸਥਿਰ ਕੀਤੇ ਹਨ।
9 ਹੇ ਯਹੋਵਾਹ, ਮੇਰੇ ਉੱਤੇ ਦਯਾ ਕਰ, ਕਿਉਂ ਜੋ ਮੈਂ ਸਮੱਸਿਆ ਵਿੱਚ ਹਾਂ। ਮੇਰੀਆਂ ਅੱਖਾਂ ਗਮੀ ਦੇ ਮਾਰੇ ਗਲ਼ ਗਈਆਂ, ਮੇਰੀ ਜਾਨ ਅਤੇ ਮੇਰਾ ਸਰੀਰ ਵੀ।