1ਦਾਊਦ ਦਾ ਭਜਨ। ਮਸ਼ਕੀਲ। ਧੰਨ ਹੈ ਉਹ ਜਿਸ ਦਾ ਅਪਰਾਧ ਮਾਫ਼ ਹੋ ਗਿਆ, ਜਿਸ ਦਾ ਪਾਪ ਢੱਕਿਆ ਹੋਇਆ ਹੈ।
2ਧੰਨ ਹੈ ਉਹ ਮਨੁੱਖ ਜਿਸ ਦੀ ਬਦੀ ਯਹੋਵਾਹ ਉਹ ਦੇ ਲੇਖੇ ਨਹੀਂ ਲਾਉਂਦਾ, ਅਤੇ ਜਿਸ ਦੇ ਆਤਮਾ ਵਿੱਚ ਕਪਟ ਨਹੀਂ।
3ਜਦੋਂ ਮੈਂ ਚੁੱਪ ਰਿਹਾ ਮੇਰੀਆਂ ਹੱਡੀਆਂ ਸਾਰਾ ਦਿਨ ਹੂੰਗਣ ਨਾਲ ਗਲ਼ ਗਈਆਂ,
4ਕਿਉਂ ਜੋ ਤੇਰਾ ਹੱਥ ਦਿਨ ਰਾਤ ਮੇਰੇ ਉੱਤੇ ਭਾਰਾ ਸੀ, ਮੇਰੀ ਤਰੀ ਗਰਮੀ ਦੀ ਔੜ ਵਿੱਚ ਬਦਲ ਗਈ। ਸਲਹ।
5ਮੈਂ ਤੇਰੇ ਅੱਗੇ ਆਪਣੇ ਪਾਪ ਦਾ ਇਕਰਾਰ ਕੀਤਾ, ਅਤੇ ਆਪਣੀ ਬਦੀ ਨਹੀਂ ਲੁਕਾਈ। ਮੈਂ ਆਖਿਆ ਕਿ ਮੈਂ ਆਪਣੇ ਅਪਰਾਧਾਂ ਨੂੰ ਯਹੋਵਾਹ ਦੇ ਅੱਗੇ ਮੰਨ ਲਵਾਂਗਾ, ਤਾਂ ਤੂੰ ਆਪ ਮੇਰੇ ਪਾਪ ਦੀ ਬਦੀ ਨੂੰ ਚੁੱਕ ਲਿਆ। ਸਲਹ।
6ਇਸ ਕਰਕੇ ਹਰ ਇੱਕ ਸੰਤ ਦੁੱਖ ਦੇ ਵੇਲੇ ਤੇਰੇ ਅੱਗੇ ਪ੍ਰਾਰਥਨਾ ਕਰੇ, ਸੱਚ-ਮੁੱਚ ਜਦ ਵੱਡੇ ਪਾਣੀਆਂ ਦੇ ਹੜ੍ਹ ਆਉਣ, ਤਾਂ ਓਹ ਉਸ ਤੱਕ ਕਦੇ ਨਹੀਂ ਪਹੁੰਚਣਗੇ।
7ਤੂੰ ਮੇਰੇ ਲੁੱਕਣ ਦਾ ਥਾਂ ਹੈਂ, ਤੂੰ ਮੈਨੂੰ ਤੰਗੀ ਤੋਂ ਬਚਾ ਰੱਖੇਂਗਾ, ਤੂੰ ਮੈਨੂੰ ਛੁਟਕਾਰੇ ਦੇ ਗੀਤਾਂ ਨਾਲ ਘੇਰੇਂਗਾ। ਸਲਹ।