7 ਤੂੰ ਮੇਰੇ ਲੁੱਕਣ ਦਾ ਥਾਂ ਹੈਂ, ਤੂੰ ਮੈਨੂੰ ਤੰਗੀ ਤੋਂ ਬਚਾ ਰੱਖੇਂਗਾ, ਤੂੰ ਮੈਨੂੰ ਛੁਟਕਾਰੇ ਦੇ ਗੀਤਾਂ ਨਾਲ ਘੇਰੇਂਗਾ। ਸਲਹ।
8 ਮੈਂ ਤੈਨੂੰ ਸਮਝ ਦੇਵਾਂਗਾ, ਅਤੇ ਜਿਸ ਰਾਹ ਉੱਤੇ ਤੂੰ ਚੱਲਣਾ ਹੈ ਤੈਨੂੰ ਸਿਖਾਵਾਂਗਾ, ਤੇਰੇ ਉੱਤੇ ਨਿਗਾਹ ਰੱਖ ਕੇ ਤੈਨੂੰ ਸਲਾਹ ਦਿਆਂਗਾ।
9 ਤੁਸੀਂ ਘੋੜੇ ਅਤੇ ਖੱਚਰ ਵਰਗੇ ਨਾ ਹੋਣਾ ਜਿਹੜੇ ਬੇਸਮਝ ਹਨ, ਲਗਾਮ ਅਤੇ ਵਾਗ ਨਾਲ ਉਨ੍ਹਾਂ ਨੂੰ ਕਾਬੂ ਰੱਖੀਦਾ ਹੈ, ਨਹੀਂ ਤਾਂ ਓਹ ਤੇਰੇ ਨੇੜੇ ਨਾ ਆਉਣਗੇ।