1ਹੇ ਧਰਮੀਓ, ਯਹੋਵਾਹ ਦੀ ਜੈ-ਜੈਕਾਰ ਕਰੋ, ਖ਼ਰਿਆਂ ਨੂੰ ਉਸਤਤ ਕਰਨੀ ਫੱਬਦੀ ਹੈ।
2ਬਰਬਤ ਵਜਾ ਕੇ ਯਹੋਵਾਹ ਦਾ ਧੰਨਵਾਦ ਕਰੋ, ਦਸ ਤਾਰ ਦੀ ਸਿਤਾਰ ਵਜਾ ਕੇ ਉਹ ਦੀ ਉਸਤਤ ਗਾਓ।
3ਉਸ ਦੇ ਲਈ ਇੱਕ ਨਵਾਂ ਗੀਤ ਗਾਓ, ਉੱਚੀ ਸੁਰ ਉੱਤੇ ਸੁਰ ਤਾਲ ਨਾਲ ਵਜਾਓ।
4ਯਹੋਵਾਹ ਦਾ ਬਚਨ ਸੱਚ ਹੈ, ਅਤੇ ਉਹ ਦੇ ਸਾਰੇ ਕੰਮ ਵਫ਼ਾਦਾਰੀ ਨਾਲ ਹੁੰਦੇ ਹਨ।
5ਉਹ ਧਰਮ ਅਤੇ ਨਿਆਂ ਨਾਲ ਪ੍ਰੀਤ ਰੱਖਦਾ ਹੈ, ਯਹੋਵਾਹ ਦੀ ਦਯਾ ਨਾਲ ਧਰਤੀ ਭਰਪੂਰ ਹੈ।
6ਯਹੋਵਾਹ ਦੇ ਸ਼ਬਦ ਨਾਲ ਅਕਾਸ਼ ਬਣਾਏ ਗਏ, ਅਤੇ ਉਹਨਾਂ ਦੀ ਸਾਰੀ ਵੱਸੋਂ ਉਹ ਦੇ ਮੂੰਹ ਦੇ ਸਵਾਸ ਨਾਲ