12 ਧੰਨ ਉਹ ਕੌਮ ਹੈ ਜਿਸ ਦਾ ਪਰਮੇਸ਼ੁਰ ਯਹੋਵਾਹ ਹੈ, ਉਹ ਪਰਜਾ ਜਿਸ ਨੂੰ ਉਹ ਨੇ ਆਪਣੇ ਵਿਰਸੇ ਲਈ ਚੁਣ ਲਿਆ ਹੈ!
13 ਯਹੋਵਾਹ ਸਵਰਗ ਤੋਂ ਨਿਗਾਹ ਮਾਰਦਾ ਹੈ, ਉਹ ਸਾਰੇ ਮਨੁੱਖਾਂ ਨੂੰ ਵੇਖਦਾ ਹੈ।
14 ਉਹ ਆਪਣੇ ਵਸੇਬੇ ਤੋਂ ਧਰਤੀ ਦੇ ਸਾਰੇ ਵਸਨੀਕਾਂ ਨੂੰ ਤੱਕਦਾ ਹੈ।
15 ਉਨ੍ਹਾਂ ਸਭਨਾਂ ਦੇ ਦਿਲਾਂ ਨੂੰ ਉਹੋ ਰਚਦਾ ਹੈ, ਉਹੋ ਉਨ੍ਹਾਂ ਦੇ ਸਾਰਿਆਂ ਕੰਮਾਂ ਨੂੰ ਸਮਝਦਾ ਹੈ।
16 ਫੌਜ ਦੇ ਵਾਧੇ ਦੇ ਕਾਰਨ ਕਿਸੇ ਰਾਜੇ ਦਾ ਬਚਾਓ ਨਹੀਂ ਹੁੰਦਾ, ਨਾ ਸੂਰਮਾ ਬਹੁਤੇ ਬਲ ਦੇ ਕਾਰਨ ਛੁੱਟ ਸਕਦਾ ਹੈ।
17 ਬਚਾਓ ਦੇ ਲਈ ਘੋੜਾ ਤਾਂ ਬੇਕਾਰ ਹੈ, ਨਾ ਉਹ ਆਪਣੇ ਵੱਡੇ ਬਲ ਨਾਲ ਕਿਸੇ ਨੂੰ ਛੁਡਾ ਸਕਦਾ ਹੈ।