13ਯਹੋਵਾਹ ਸਵਰਗ ਤੋਂ ਨਿਗਾਹ ਮਾਰਦਾ ਹੈ, ਉਹ ਸਾਰੇ ਮਨੁੱਖਾਂ ਨੂੰ ਵੇਖਦਾ ਹੈ।
14ਉਹ ਆਪਣੇ ਵਸੇਬੇ ਤੋਂ ਧਰਤੀ ਦੇ ਸਾਰੇ ਵਸਨੀਕਾਂ ਨੂੰ ਤੱਕਦਾ ਹੈ।
15ਉਨ੍ਹਾਂ ਸਭਨਾਂ ਦੇ ਦਿਲਾਂ ਨੂੰ ਉਹੋ ਰਚਦਾ ਹੈ, ਉਹੋ ਉਨ੍ਹਾਂ ਦੇ ਸਾਰਿਆਂ ਕੰਮਾਂ ਨੂੰ ਸਮਝਦਾ ਹੈ।
16ਫੌਜ ਦੇ ਵਾਧੇ ਦੇ ਕਾਰਨ ਕਿਸੇ ਰਾਜੇ ਦਾ ਬਚਾਓ ਨਹੀਂ ਹੁੰਦਾ, ਨਾ ਸੂਰਮਾ ਬਹੁਤੇ ਬਲ ਦੇ ਕਾਰਨ ਛੁੱਟ ਸਕਦਾ ਹੈ।
17ਬਚਾਓ ਦੇ ਲਈ ਘੋੜਾ ਤਾਂ ਬੇਕਾਰ ਹੈ, ਨਾ ਉਹ ਆਪਣੇ ਵੱਡੇ ਬਲ ਨਾਲ ਕਿਸੇ ਨੂੰ ਛੁਡਾ ਸਕਦਾ ਹੈ।