14 ਉਹ ਆਪਣੇ ਵਸੇਬੇ ਤੋਂ ਧਰਤੀ ਦੇ ਸਾਰੇ ਵਸਨੀਕਾਂ ਨੂੰ ਤੱਕਦਾ ਹੈ।
15 ਉਨ੍ਹਾਂ ਸਭਨਾਂ ਦੇ ਦਿਲਾਂ ਨੂੰ ਉਹੋ ਰਚਦਾ ਹੈ, ਉਹੋ ਉਨ੍ਹਾਂ ਦੇ ਸਾਰਿਆਂ ਕੰਮਾਂ ਨੂੰ ਸਮਝਦਾ ਹੈ।
16 ਫੌਜ ਦੇ ਵਾਧੇ ਦੇ ਕਾਰਨ ਕਿਸੇ ਰਾਜੇ ਦਾ ਬਚਾਓ ਨਹੀਂ ਹੁੰਦਾ, ਨਾ ਸੂਰਮਾ ਬਹੁਤੇ ਬਲ ਦੇ ਕਾਰਨ ਛੁੱਟ ਸਕਦਾ ਹੈ।
17 ਬਚਾਓ ਦੇ ਲਈ ਘੋੜਾ ਤਾਂ ਬੇਕਾਰ ਹੈ, ਨਾ ਉਹ ਆਪਣੇ ਵੱਡੇ ਬਲ ਨਾਲ ਕਿਸੇ ਨੂੰ ਛੁਡਾ ਸਕਦਾ ਹੈ।
18 ਵੇਖੋ, ਯਹੋਵਾਹ ਦੀ ਨਜ਼ਰ ਆਪਣੇ ਭੈਅ ਮੰਨਣ ਵਾਲਿਆਂ ਦੇ ਉੱਤੇ ਹੈ, ਉਨ੍ਹਾਂ ਉੱਤੇ ਜਿਹੜੇ ਉਸ ਦੀ ਦਯਾ ਨੂੰ ਉਡੀਕਦੇ ਹਨ,
19 ਕਿ ਉਨ੍ਹਾਂ ਦੀ ਜਾਨ ਮੌਤ ਤੋਂ ਛੁਡਾਵੇ, ਅਤੇ ਕਾਲ ਵਿੱਚ ਉਹਨਾਂ ਨੂੰ ਜੀਉਂਦਿਆ ਰੱਖੇ।
20 ਸਾਡਾ ਮਨ ਯਹੋਵਾਹ ਦੀ ਉਡੀਕ ਕਰਦਾ ਹੈ, ਉਹੋ ਸਾਡਾ ਸਹਾਇਕ ਅਤੇ ਸਾਡੀ ਢਾਲ਼ ਹੈ।
21 ਸਾਡਾ ਮਨ ਤਾਂ ਉਸ ਵਿੱਚ ਆਨੰਦ ਰਹੇਗਾ, ਕਿਉਂ ਜੋ ਅਸੀਂ ਉਹ ਦੇ ਪਵਿੱਤਰ ਨਾਮ ਉੱਤੇ ਭਰੋਸਾ ਰੱਖਿਆ ਹੈ।