17ਬਚਾਓ ਦੇ ਲਈ ਘੋੜਾ ਤਾਂ ਬੇਕਾਰ ਹੈ, ਨਾ ਉਹ ਆਪਣੇ ਵੱਡੇ ਬਲ ਨਾਲ ਕਿਸੇ ਨੂੰ ਛੁਡਾ ਸਕਦਾ ਹੈ।
18ਵੇਖੋ, ਯਹੋਵਾਹ ਦੀ ਨਜ਼ਰ ਆਪਣੇ ਭੈਅ ਮੰਨਣ ਵਾਲਿਆਂ ਦੇ ਉੱਤੇ ਹੈ, ਉਨ੍ਹਾਂ ਉੱਤੇ ਜਿਹੜੇ ਉਸ ਦੀ ਦਯਾ ਨੂੰ ਉਡੀਕਦੇ ਹਨ,
19ਕਿ ਉਨ੍ਹਾਂ ਦੀ ਜਾਨ ਮੌਤ ਤੋਂ ਛੁਡਾਵੇ, ਅਤੇ ਕਾਲ ਵਿੱਚ ਉਹਨਾਂ ਨੂੰ ਜੀਉਂਦਿਆ ਰੱਖੇ।
20ਸਾਡਾ ਮਨ ਯਹੋਵਾਹ ਦੀ ਉਡੀਕ ਕਰਦਾ ਹੈ, ਉਹੋ ਸਾਡਾ ਸਹਾਇਕ ਅਤੇ ਸਾਡੀ ਢਾਲ਼ ਹੈ।
21ਸਾਡਾ ਮਨ ਤਾਂ ਉਸ ਵਿੱਚ ਆਨੰਦ ਰਹੇਗਾ, ਕਿਉਂ ਜੋ ਅਸੀਂ ਉਹ ਦੇ ਪਵਿੱਤਰ ਨਾਮ ਉੱਤੇ ਭਰੋਸਾ ਰੱਖਿਆ ਹੈ।