19 ਕਿ ਉਨ੍ਹਾਂ ਦੀ ਜਾਨ ਮੌਤ ਤੋਂ ਛੁਡਾਵੇ, ਅਤੇ ਕਾਲ ਵਿੱਚ ਉਹਨਾਂ ਨੂੰ ਜੀਉਂਦਿਆ ਰੱਖੇ।
20 ਸਾਡਾ ਮਨ ਯਹੋਵਾਹ ਦੀ ਉਡੀਕ ਕਰਦਾ ਹੈ, ਉਹੋ ਸਾਡਾ ਸਹਾਇਕ ਅਤੇ ਸਾਡੀ ਢਾਲ਼ ਹੈ।
21 ਸਾਡਾ ਮਨ ਤਾਂ ਉਸ ਵਿੱਚ ਆਨੰਦ ਰਹੇਗਾ, ਕਿਉਂ ਜੋ ਅਸੀਂ ਉਹ ਦੇ ਪਵਿੱਤਰ ਨਾਮ ਉੱਤੇ ਭਰੋਸਾ ਰੱਖਿਆ ਹੈ।
22 ਜਿਵੇਂ ਅਸੀਂ ਤੇਰੀ ਉਡੀਕ ਰੱਖੀ ਹੈ, ਤਿਵੇਂ ਹੇ ਯਹੋਵਾਹ, ਤੇਰੀ ਦਯਾ ਸਾਡੇ ਉੱਤੇ ਹੋਵੇ।