3 ਉਸ ਦੇ ਲਈ ਇੱਕ ਨਵਾਂ ਗੀਤ ਗਾਓ, ਉੱਚੀ ਸੁਰ ਉੱਤੇ ਸੁਰ ਤਾਲ ਨਾਲ ਵਜਾਓ।
4 ਯਹੋਵਾਹ ਦਾ ਬਚਨ ਸੱਚ ਹੈ, ਅਤੇ ਉਹ ਦੇ ਸਾਰੇ ਕੰਮ ਵਫ਼ਾਦਾਰੀ ਨਾਲ ਹੁੰਦੇ ਹਨ।
5 ਉਹ ਧਰਮ ਅਤੇ ਨਿਆਂ ਨਾਲ ਪ੍ਰੀਤ ਰੱਖਦਾ ਹੈ, ਯਹੋਵਾਹ ਦੀ ਦਯਾ ਨਾਲ ਧਰਤੀ ਭਰਪੂਰ ਹੈ।
6 ਯਹੋਵਾਹ ਦੇ ਸ਼ਬਦ ਨਾਲ ਅਕਾਸ਼ ਬਣਾਏ ਗਏ, ਅਤੇ ਉਹਨਾਂ ਦੀ ਸਾਰੀ ਵੱਸੋਂ ਉਹ ਦੇ ਮੂੰਹ ਦੇ ਸਵਾਸ ਨਾਲ
7 ਉਹ ਸਮੁੰਦਰ ਦੇ ਪਾਣੀ ਨੂੰ ਢੇਰਾਂ ਵਿੱਚ ਇਕੱਠਿਆਂ ਕਰਦਾ ਹੈ, ਉਹ ਡੂੰਘਿਆਂ ਪਾਣੀਆਂ ਨੂੰ ਭੰਡਾਰ ਵਿੱਚ ਰੱਖਦਾ ਹੈ।
8 ਸਾਰੀ ਧਰਤੀ ਯਹੋਵਾਹ ਤੋਂ ਡਰੇ, ਜਗਤ ਦੇ ਸਾਰੇ ਵਸਨੀਕ ਉਸ ਦਾ ਡਰ ਮੰਨਣ,
9 ਕਿਉਂ ਜੋ ਉਸ ਨੇ ਆਖਿਆ ਅਤੇ ਉਹ ਹੋ ਗਿਆ, ਉਸ ਨੇ ਹੁਕਮ ਦਿੱਤਾ ਤਾਂ ਉਹ ਬਣ ਗਿਆ।
10 ਯਹੋਵਾਹ ਕੌਮਾਂ ਦੀ ਸਲਾਹ ਨੂੰ ਅਕਾਰਥ ਕਰਦਾ, ਲੋਕਾਂ ਦੀਆਂ ਜੁਗਤਾਂ ਨੂੰ ਵਿਅਰਥ ਕਰ ਦਿੰਦਾ ਹੈ।