4ਯਹੋਵਾਹ ਦਾ ਬਚਨ ਸੱਚ ਹੈ, ਅਤੇ ਉਹ ਦੇ ਸਾਰੇ ਕੰਮ ਵਫ਼ਾਦਾਰੀ ਨਾਲ ਹੁੰਦੇ ਹਨ।
5ਉਹ ਧਰਮ ਅਤੇ ਨਿਆਂ ਨਾਲ ਪ੍ਰੀਤ ਰੱਖਦਾ ਹੈ, ਯਹੋਵਾਹ ਦੀ ਦਯਾ ਨਾਲ ਧਰਤੀ ਭਰਪੂਰ ਹੈ।
6ਯਹੋਵਾਹ ਦੇ ਸ਼ਬਦ ਨਾਲ ਅਕਾਸ਼ ਬਣਾਏ ਗਏ, ਅਤੇ ਉਹਨਾਂ ਦੀ ਸਾਰੀ ਵੱਸੋਂ ਉਹ ਦੇ ਮੂੰਹ ਦੇ ਸਵਾਸ ਨਾਲ
7ਉਹ ਸਮੁੰਦਰ ਦੇ ਪਾਣੀ ਨੂੰ ਢੇਰਾਂ ਵਿੱਚ ਇਕੱਠਿਆਂ ਕਰਦਾ ਹੈ, ਉਹ ਡੂੰਘਿਆਂ ਪਾਣੀਆਂ ਨੂੰ ਭੰਡਾਰ ਵਿੱਚ ਰੱਖਦਾ ਹੈ।
8ਸਾਰੀ ਧਰਤੀ ਯਹੋਵਾਹ ਤੋਂ ਡਰੇ, ਜਗਤ ਦੇ ਸਾਰੇ ਵਸਨੀਕ ਉਸ ਦਾ ਡਰ ਮੰਨਣ,
9ਕਿਉਂ ਜੋ ਉਸ ਨੇ ਆਖਿਆ ਅਤੇ ਉਹ ਹੋ ਗਿਆ, ਉਸ ਨੇ ਹੁਕਮ ਦਿੱਤਾ ਤਾਂ ਉਹ ਬਣ ਗਿਆ।
10ਯਹੋਵਾਹ ਕੌਮਾਂ ਦੀ ਸਲਾਹ ਨੂੰ ਅਕਾਰਥ ਕਰਦਾ, ਲੋਕਾਂ ਦੀਆਂ ਜੁਗਤਾਂ ਨੂੰ ਵਿਅਰਥ ਕਰ ਦਿੰਦਾ ਹੈ।
11ਯਹੋਵਾਹ ਦੀ ਸਲਾਹ ਸਦਾ ਅਟੱਲ ਰਹਿੰਦੀ ਹੈ, ਅਤੇ ਉਸ ਦੇ ਮਨ ਦੀਆਂ ਸੋਚਾਂ ਪੀੜ੍ਹੀਓਂ ਪੀੜ੍ਹੀ।
12ਧੰਨ ਉਹ ਕੌਮ ਹੈ ਜਿਸ ਦਾ ਪਰਮੇਸ਼ੁਰ ਯਹੋਵਾਹ ਹੈ, ਉਹ ਪਰਜਾ ਜਿਸ ਨੂੰ ਉਹ ਨੇ ਆਪਣੇ ਵਿਰਸੇ ਲਈ ਚੁਣ ਲਿਆ ਹੈ!