7 ਉਹ ਸਮੁੰਦਰ ਦੇ ਪਾਣੀ ਨੂੰ ਢੇਰਾਂ ਵਿੱਚ ਇਕੱਠਿਆਂ ਕਰਦਾ ਹੈ, ਉਹ ਡੂੰਘਿਆਂ ਪਾਣੀਆਂ ਨੂੰ ਭੰਡਾਰ ਵਿੱਚ ਰੱਖਦਾ ਹੈ।
8 ਸਾਰੀ ਧਰਤੀ ਯਹੋਵਾਹ ਤੋਂ ਡਰੇ, ਜਗਤ ਦੇ ਸਾਰੇ ਵਸਨੀਕ ਉਸ ਦਾ ਡਰ ਮੰਨਣ,
9 ਕਿਉਂ ਜੋ ਉਸ ਨੇ ਆਖਿਆ ਅਤੇ ਉਹ ਹੋ ਗਿਆ, ਉਸ ਨੇ ਹੁਕਮ ਦਿੱਤਾ ਤਾਂ ਉਹ ਬਣ ਗਿਆ।
10 ਯਹੋਵਾਹ ਕੌਮਾਂ ਦੀ ਸਲਾਹ ਨੂੰ ਅਕਾਰਥ ਕਰਦਾ, ਲੋਕਾਂ ਦੀਆਂ ਜੁਗਤਾਂ ਨੂੰ ਵਿਅਰਥ ਕਰ ਦਿੰਦਾ ਹੈ।
11 ਯਹੋਵਾਹ ਦੀ ਸਲਾਹ ਸਦਾ ਅਟੱਲ ਰਹਿੰਦੀ ਹੈ, ਅਤੇ ਉਸ ਦੇ ਮਨ ਦੀਆਂ ਸੋਚਾਂ ਪੀੜ੍ਹੀਓਂ ਪੀੜ੍ਹੀ।
12 ਧੰਨ ਉਹ ਕੌਮ ਹੈ ਜਿਸ ਦਾ ਪਰਮੇਸ਼ੁਰ ਯਹੋਵਾਹ ਹੈ, ਉਹ ਪਰਜਾ ਜਿਸ ਨੂੰ ਉਹ ਨੇ ਆਪਣੇ ਵਿਰਸੇ ਲਈ ਚੁਣ ਲਿਆ ਹੈ!