7ਉਹ ਸਮੁੰਦਰ ਦੇ ਪਾਣੀ ਨੂੰ ਢੇਰਾਂ ਵਿੱਚ ਇਕੱਠਿਆਂ ਕਰਦਾ ਹੈ, ਉਹ ਡੂੰਘਿਆਂ ਪਾਣੀਆਂ ਨੂੰ ਭੰਡਾਰ ਵਿੱਚ ਰੱਖਦਾ ਹੈ।
8ਸਾਰੀ ਧਰਤੀ ਯਹੋਵਾਹ ਤੋਂ ਡਰੇ, ਜਗਤ ਦੇ ਸਾਰੇ ਵਸਨੀਕ ਉਸ ਦਾ ਡਰ ਮੰਨਣ,
9ਕਿਉਂ ਜੋ ਉਸ ਨੇ ਆਖਿਆ ਅਤੇ ਉਹ ਹੋ ਗਿਆ, ਉਸ ਨੇ ਹੁਕਮ ਦਿੱਤਾ ਤਾਂ ਉਹ ਬਣ ਗਿਆ।
10ਯਹੋਵਾਹ ਕੌਮਾਂ ਦੀ ਸਲਾਹ ਨੂੰ ਅਕਾਰਥ ਕਰਦਾ, ਲੋਕਾਂ ਦੀਆਂ ਜੁਗਤਾਂ ਨੂੰ ਵਿਅਰਥ ਕਰ ਦਿੰਦਾ ਹੈ।
11ਯਹੋਵਾਹ ਦੀ ਸਲਾਹ ਸਦਾ ਅਟੱਲ ਰਹਿੰਦੀ ਹੈ, ਅਤੇ ਉਸ ਦੇ ਮਨ ਦੀਆਂ ਸੋਚਾਂ ਪੀੜ੍ਹੀਓਂ ਪੀੜ੍ਹੀ।
12ਧੰਨ ਉਹ ਕੌਮ ਹੈ ਜਿਸ ਦਾ ਪਰਮੇਸ਼ੁਰ ਯਹੋਵਾਹ ਹੈ, ਉਹ ਪਰਜਾ ਜਿਸ ਨੂੰ ਉਹ ਨੇ ਆਪਣੇ ਵਿਰਸੇ ਲਈ ਚੁਣ ਲਿਆ ਹੈ!
13ਯਹੋਵਾਹ ਸਵਰਗ ਤੋਂ ਨਿਗਾਹ ਮਾਰਦਾ ਹੈ, ਉਹ ਸਾਰੇ ਮਨੁੱਖਾਂ ਨੂੰ ਵੇਖਦਾ ਹੈ।
14ਉਹ ਆਪਣੇ ਵਸੇਬੇ ਤੋਂ ਧਰਤੀ ਦੇ ਸਾਰੇ ਵਸਨੀਕਾਂ ਨੂੰ ਤੱਕਦਾ ਹੈ।