Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 33

ਜ਼ਬੂਰ 33:8-20

Help us?
Click on verse(s) to share them!
8ਸਾਰੀ ਧਰਤੀ ਯਹੋਵਾਹ ਤੋਂ ਡਰੇ, ਜਗਤ ਦੇ ਸਾਰੇ ਵਸਨੀਕ ਉਸ ਦਾ ਡਰ ਮੰਨਣ,
9ਕਿਉਂ ਜੋ ਉਸ ਨੇ ਆਖਿਆ ਅਤੇ ਉਹ ਹੋ ਗਿਆ, ਉਸ ਨੇ ਹੁਕਮ ਦਿੱਤਾ ਤਾਂ ਉਹ ਬਣ ਗਿਆ।
10ਯਹੋਵਾਹ ਕੌਮਾਂ ਦੀ ਸਲਾਹ ਨੂੰ ਅਕਾਰਥ ਕਰਦਾ, ਲੋਕਾਂ ਦੀਆਂ ਜੁਗਤਾਂ ਨੂੰ ਵਿਅਰਥ ਕਰ ਦਿੰਦਾ ਹੈ।
11ਯਹੋਵਾਹ ਦੀ ਸਲਾਹ ਸਦਾ ਅਟੱਲ ਰਹਿੰਦੀ ਹੈ, ਅਤੇ ਉਸ ਦੇ ਮਨ ਦੀਆਂ ਸੋਚਾਂ ਪੀੜ੍ਹੀਓਂ ਪੀੜ੍ਹੀ।
12ਧੰਨ ਉਹ ਕੌਮ ਹੈ ਜਿਸ ਦਾ ਪਰਮੇਸ਼ੁਰ ਯਹੋਵਾਹ ਹੈ, ਉਹ ਪਰਜਾ ਜਿਸ ਨੂੰ ਉਹ ਨੇ ਆਪਣੇ ਵਿਰਸੇ ਲਈ ਚੁਣ ਲਿਆ ਹੈ!
13ਯਹੋਵਾਹ ਸਵਰਗ ਤੋਂ ਨਿਗਾਹ ਮਾਰਦਾ ਹੈ, ਉਹ ਸਾਰੇ ਮਨੁੱਖਾਂ ਨੂੰ ਵੇਖਦਾ ਹੈ।
14ਉਹ ਆਪਣੇ ਵਸੇਬੇ ਤੋਂ ਧਰਤੀ ਦੇ ਸਾਰੇ ਵਸਨੀਕਾਂ ਨੂੰ ਤੱਕਦਾ ਹੈ।
15ਉਨ੍ਹਾਂ ਸਭਨਾਂ ਦੇ ਦਿਲਾਂ ਨੂੰ ਉਹੋ ਰਚਦਾ ਹੈ, ਉਹੋ ਉਨ੍ਹਾਂ ਦੇ ਸਾਰਿਆਂ ਕੰਮਾਂ ਨੂੰ ਸਮਝਦਾ ਹੈ।
16ਫੌਜ ਦੇ ਵਾਧੇ ਦੇ ਕਾਰਨ ਕਿਸੇ ਰਾਜੇ ਦਾ ਬਚਾਓ ਨਹੀਂ ਹੁੰਦਾ, ਨਾ ਸੂਰਮਾ ਬਹੁਤੇ ਬਲ ਦੇ ਕਾਰਨ ਛੁੱਟ ਸਕਦਾ ਹੈ।
17ਬਚਾਓ ਦੇ ਲਈ ਘੋੜਾ ਤਾਂ ਬੇਕਾਰ ਹੈ, ਨਾ ਉਹ ਆਪਣੇ ਵੱਡੇ ਬਲ ਨਾਲ ਕਿਸੇ ਨੂੰ ਛੁਡਾ ਸਕਦਾ ਹੈ।
18ਵੇਖੋ, ਯਹੋਵਾਹ ਦੀ ਨਜ਼ਰ ਆਪਣੇ ਭੈਅ ਮੰਨਣ ਵਾਲਿਆਂ ਦੇ ਉੱਤੇ ਹੈ, ਉਨ੍ਹਾਂ ਉੱਤੇ ਜਿਹੜੇ ਉਸ ਦੀ ਦਯਾ ਨੂੰ ਉਡੀਕਦੇ ਹਨ,
19ਕਿ ਉਨ੍ਹਾਂ ਦੀ ਜਾਨ ਮੌਤ ਤੋਂ ਛੁਡਾਵੇ, ਅਤੇ ਕਾਲ ਵਿੱਚ ਉਹਨਾਂ ਨੂੰ ਜੀਉਂਦਿਆ ਰੱਖੇ।
20ਸਾਡਾ ਮਨ ਯਹੋਵਾਹ ਦੀ ਉਡੀਕ ਕਰਦਾ ਹੈ, ਉਹੋ ਸਾਡਾ ਸਹਾਇਕ ਅਤੇ ਸਾਡੀ ਢਾਲ਼ ਹੈ।

Read ਜ਼ਬੂਰ 33ਜ਼ਬੂਰ 33
Compare ਜ਼ਬੂਰ 33:8-20ਜ਼ਬੂਰ 33:8-20