1ਦਾਊਦ ਦਾ ਭਜਨ, ਜਦੋਂ ਉਹ ਅਬੀਮਲਕ ਦੇ ਸਾਹਮਣੇ ਪਾਗਲ ਵਾਂਗੂੰ ਬਣਿਆ ਅਤੇ ਅਬੀਮਲਕ ਨੇ ਉਸ ਨੂੰ ਕੱਢ ਦਿੱਤਾ ਤੇ ਉਹ ਚਲਾ ਗਿਆ। ਮੈਂ ਹਰ ਵੇਲੇ ਯਹੋਵਾਹ ਨੂੰ ਮੁਬਾਰਕ ਆਖਾਂਗਾ, ਉਹ ਦੀ ਉਸਤਤ ਸਦਾ ਮੇਰੇ ਮੂੰਹ ਵਿੱਚ ਹੋਵੇਗੀ।
2ਮੇਰੀ ਜਾਨ ਯਹੋਵਾਹ ਵਿੱਚ ਆਪਣੇ ਆਪ ਨੂੰ ਵਡਿਆਵੇਗੀ, ਦੀਨ ਲੋਕ ਸੁਣ ਕੇ ਆਨੰਦ ਹੋਣਗੇ।
3ਮੇਰੇ ਨਾਲ ਮਿਲ ਕੇ ਯਹੋਵਾਹ ਦੀ ਵਡਿਆਈ ਕਰੋ, ਰਲ ਮਿਲ ਕੇ ਅਸੀਂ ਉਹ ਦੇ ਨਾਮ ਨੂੰ ਮੁਬਾਰਕ ਆਖੀਏ।
4ਮੈਂ ਯਹੋਵਾਹ ਨੂੰ ਪੁਕਾਰਿਆ ਅਤੇ ਉਸ ਨੇ ਮੈਨੂੰ ਉੱਤਰ ਦਿੱਤਾ, ਅਤੇ ਮੇਰੇ ਸਾਰੇ ਡਰ ਤੋਂ ਮੈਨੂੰ ਛੁਡਾਇਆ।
5ਉਨ੍ਹਾਂ ਨੇ ਯਹੋਵਾਹ ਦੀ ਵੱਲ ਤੱਕਿਆ ਅਤੇ ਉਹਨਾਂ ਦੇ ਚਿਹਰੇ ਉਜਲੇ ਹੋ ਗਏ, ਅਤੇ ਉਨ੍ਹਾਂ ਦੇ ਮੂੰਹ ਕਦੇ ਕਾਲੇ ਨਾ ਹੋਣਗੇ।
6ਇਸ ਮਸਕੀਨ ਨੇ ਪੁਕਾਰਿਆ ਅਤੇ ਯਹੋਵਾਹ ਨੇ ਸੁਣਿਆ, ਅਤੇ ਉਹ ਦੇ ਸਾਰਿਆਂ ਦੁੱਖਾਂ ਤੋਂ ਉਹ ਨੂੰ ਬਚਾਇਆ।
7ਯਹੋਵਾਹ ਦਾ ਦੂਤ ਉਸ ਤੋਂ ਸਾਰੇ ਡਰਨ ਵਾਲਿਆ ਦੇ ਦੁਆਲੇ ਡੇਰਾ ਲਾਉਂਦਾ ਹੈ, ਅਤੇ ਉਨ੍ਹਾਂ ਨੂੰ ਛੁਟਕਾਰਾ ਦਿੰਦਾ ਹੈ।
8ਚੱਖੋ ਤੇ ਵੇਖੋ ਕਿ ਯਹੋਵਾਹ ਭਲਾ ਹੈ, ਧੰਨ ਹੈ ਉਹ ਪੁਰਸ਼ ਜੋ ਉਸ ਵਿੱਚ ਪਨਾਹ ਲੈਂਦਾ ਹੈ।