11ਬੱਚਿਓ, ਆਓ, ਮੇਰੀ ਸੁਣੋ ਅਤੇ ਮੈਂ ਤਹਾਨੂੰ ਯਹੋਵਾਹ ਦਾ ਭੈਅ ਮੰਨਣਾ ਸਿਖਾਵਾਂਗਾ।
12ਉਹ ਕਿਹੜਾ ਮਨੁੱਖ ਹੈ ਜਿਹੜਾ ਜੀਵਨ ਨੂੰ ਲੋਚਦਾ ਹੈ, ਅਤੇ ਲੰਮੀ ਉਮਰ ਚਾਹੁੰਦਾ ਹੈ ਤਾਂ ਕਿ ਭਲਿਆਈ ਵੇਖੇ?
13ਆਪਣੀ ਜੀਭ ਨੂੰ ਬੁਰਿਆਈ ਕਰਨ ਤੋਂ, ਅਤੇ ਆਪਣੇ ਬੁੱਲ੍ਹਾਂ ਨੂੰ ਬੁਰੀਆਂ ਗੱਲਾਂ ਬੋਲਣ ਤੋਂ ਰੋਕ ਰੱਖ।
14ਬਦੀ ਤੋਂ ਹੱਟ ਜਾ ਅਤੇ ਨੇਕੀ ਕਰ, ਮੇਲ-ਮਿਲਾਪ ਨੂੰ ਲੱਭ ਅਤੇ ਉਸ ਦਾ ਪਿੱਛਾ ਕਰ।
15ਯਹੋਵਾਹ ਦੀਆਂ ਅੱਖੀਆਂ ਧਰਮੀਆਂ ਉੱਤੇ, ਅਤੇ ਉਹ ਦੇ ਕੰਨ ਉਨ੍ਹਾਂ ਦੀ ਦੁਹਾਈ ਵੱਲ ਲੱਗੇ ਰਹਿੰਦੇ ਹਨ।
16ਯਹੋਵਾਹ ਦਾ ਮੂੰਹ ਕੁਕਰਮੀਆਂ ਦੇ ਵਿਰੁੱਧ ਹੈ, ਜੋ ਤੂੰ ਉਹਨਾਂ ਦੀ ਯਾਦ ਧਰਤੀ ਤੋਂ ਮਿਟਾ ਸੁੱਟੇ।
17ਧਰਮੀ ਦੁਹਾਈ ਦਿੰਦੇ ਹਨ ਅਤੇ ਯਹੋਵਾਹ ਸੁਣਦਾ ਹੈ, ਅਤੇ ਉਹਨਾਂ ਨੂੰ ਸਾਰਿਆਂ ਦੁੱਖਾਂ ਤੋਂ ਛੁਡਾਉਂਦਾ ਹੈ।
18ਯਹੋਵਾਹ ਟੁੱਟੇ ਦਿਲ ਵਾਲਿਆਂ ਦੇ ਨੇੜੇ ਹੈ, ਅਤੇ ਕੁਚਲਿਆਂ ਆਤਮਾਵਾਂ ਵਾਲਿਆਂ ਨੂੰ ਬਚਾਉਂਦਾ ਹੈ।