Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 34

ਜ਼ਬੂਰ 34:12-19

Help us?
Click on verse(s) to share them!
12ਉਹ ਕਿਹੜਾ ਮਨੁੱਖ ਹੈ ਜਿਹੜਾ ਜੀਵਨ ਨੂੰ ਲੋਚਦਾ ਹੈ, ਅਤੇ ਲੰਮੀ ਉਮਰ ਚਾਹੁੰਦਾ ਹੈ ਤਾਂ ਕਿ ਭਲਿਆਈ ਵੇਖੇ?
13ਆਪਣੀ ਜੀਭ ਨੂੰ ਬੁਰਿਆਈ ਕਰਨ ਤੋਂ, ਅਤੇ ਆਪਣੇ ਬੁੱਲ੍ਹਾਂ ਨੂੰ ਬੁਰੀਆਂ ਗੱਲਾਂ ਬੋਲਣ ਤੋਂ ਰੋਕ ਰੱਖ।
14ਬਦੀ ਤੋਂ ਹੱਟ ਜਾ ਅਤੇ ਨੇਕੀ ਕਰ, ਮੇਲ-ਮਿਲਾਪ ਨੂੰ ਲੱਭ ਅਤੇ ਉਸ ਦਾ ਪਿੱਛਾ ਕਰ।
15ਯਹੋਵਾਹ ਦੀਆਂ ਅੱਖੀਆਂ ਧਰਮੀਆਂ ਉੱਤੇ, ਅਤੇ ਉਹ ਦੇ ਕੰਨ ਉਨ੍ਹਾਂ ਦੀ ਦੁਹਾਈ ਵੱਲ ਲੱਗੇ ਰਹਿੰਦੇ ਹਨ।
16ਯਹੋਵਾਹ ਦਾ ਮੂੰਹ ਕੁਕਰਮੀਆਂ ਦੇ ਵਿਰੁੱਧ ਹੈ, ਜੋ ਤੂੰ ਉਹਨਾਂ ਦੀ ਯਾਦ ਧਰਤੀ ਤੋਂ ਮਿਟਾ ਸੁੱਟੇ।
17ਧਰਮੀ ਦੁਹਾਈ ਦਿੰਦੇ ਹਨ ਅਤੇ ਯਹੋਵਾਹ ਸੁਣਦਾ ਹੈ, ਅਤੇ ਉਹਨਾਂ ਨੂੰ ਸਾਰਿਆਂ ਦੁੱਖਾਂ ਤੋਂ ਛੁਡਾਉਂਦਾ ਹੈ।
18ਯਹੋਵਾਹ ਟੁੱਟੇ ਦਿਲ ਵਾਲਿਆਂ ਦੇ ਨੇੜੇ ਹੈ, ਅਤੇ ਕੁਚਲਿਆਂ ਆਤਮਾਵਾਂ ਵਾਲਿਆਂ ਨੂੰ ਬਚਾਉਂਦਾ ਹੈ।
19ਧਰਮੀ ਉੱਤੇ ਬਹੁਤ ਸਾਰੀਆਂ ਮੁਸੀਬਤਾਂ ਪੈਂਦੀਆਂ ਹਨ, ਪਰ ਯਹੋਵਾਹ ਉਹਨਾਂ ਸਭਨਾਂ ਤੋਂ ਉਸ ਨੂੰ ਛੁਡਾਉਂਦਾ ਹੈ।

Read ਜ਼ਬੂਰ 34ਜ਼ਬੂਰ 34
Compare ਜ਼ਬੂਰ 34:12-19ਜ਼ਬੂਰ 34:12-19