Text copied!
Bibles in Panjabi

ਜ਼ਬੂਰ 34:14-22 in Panjabi

Help us?

ਜ਼ਬੂਰ 34:14-22 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਬਦੀ ਤੋਂ ਹੱਟ ਜਾ ਅਤੇ ਨੇਕੀ ਕਰ, ਮੇਲ-ਮਿਲਾਪ ਨੂੰ ਲੱਭ ਅਤੇ ਉਸ ਦਾ ਪਿੱਛਾ ਕਰ।
15 ਯਹੋਵਾਹ ਦੀਆਂ ਅੱਖੀਆਂ ਧਰਮੀਆਂ ਉੱਤੇ, ਅਤੇ ਉਹ ਦੇ ਕੰਨ ਉਨ੍ਹਾਂ ਦੀ ਦੁਹਾਈ ਵੱਲ ਲੱਗੇ ਰਹਿੰਦੇ ਹਨ।
16 ਯਹੋਵਾਹ ਦਾ ਮੂੰਹ ਕੁਕਰਮੀਆਂ ਦੇ ਵਿਰੁੱਧ ਹੈ, ਜੋ ਤੂੰ ਉਹਨਾਂ ਦੀ ਯਾਦ ਧਰਤੀ ਤੋਂ ਮਿਟਾ ਸੁੱਟੇ।
17 ਧਰਮੀ ਦੁਹਾਈ ਦਿੰਦੇ ਹਨ ਅਤੇ ਯਹੋਵਾਹ ਸੁਣਦਾ ਹੈ, ਅਤੇ ਉਹਨਾਂ ਨੂੰ ਸਾਰਿਆਂ ਦੁੱਖਾਂ ਤੋਂ ਛੁਡਾਉਂਦਾ ਹੈ।
18 ਯਹੋਵਾਹ ਟੁੱਟੇ ਦਿਲ ਵਾਲਿਆਂ ਦੇ ਨੇੜੇ ਹੈ, ਅਤੇ ਕੁਚਲਿਆਂ ਆਤਮਾਵਾਂ ਵਾਲਿਆਂ ਨੂੰ ਬਚਾਉਂਦਾ ਹੈ।
19 ਧਰਮੀ ਉੱਤੇ ਬਹੁਤ ਸਾਰੀਆਂ ਮੁਸੀਬਤਾਂ ਪੈਂਦੀਆਂ ਹਨ, ਪਰ ਯਹੋਵਾਹ ਉਹਨਾਂ ਸਭਨਾਂ ਤੋਂ ਉਸ ਨੂੰ ਛੁਡਾਉਂਦਾ ਹੈ।
20 ਉਹ ਉਸ ਦੀਆਂ ਸਾਰੀਆਂ ਹੱਡੀਆਂ ਦਾ ਰਾਖ਼ਾ ਹੈ, ਉਨ੍ਹਾਂ ਵਿੱਚੋਂ ਇੱਕ ਵੀ ਨਹੀਂ ਤੋੜੀ ਜਾਂਦੀ।
21 ਬੁਰਿਆਈ ਦੁਸ਼ਟਾਂ ਨੂੰ ਮਾਰ ਸੁੱਟੇਗੀ, ਅਤੇ ਧਰਮੀ ਤੋਂ ਘਿਣ ਕਰਨ ਵਾਲੇ ਦੋਸ਼ੀ ਠਹਿਰਨਗੇ।
22 ਯਹੋਵਾਹ ਆਪਣੇ ਸੇਵਕਾਂ ਦੀ ਜਾਨ ਨੂੰ ਮੁੱਲ ਦੇ ਕੇ ਛੁਡਾਉਂਦਾ ਹੈ, ਅਤੇ ਉਸ ਦੇ ਸਾਰੇ ਸ਼ਰਨਾਰਥੀਆਂ ਵਿੱਚੋਂ ਕੋਈ ਵੀ ਦੋਸ਼ੀ ਨਹੀਂ ਠਹਿਰੇਗਾ।
ਜ਼ਬੂਰ 34 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ