19 ਧਰਮੀ ਉੱਤੇ ਬਹੁਤ ਸਾਰੀਆਂ ਮੁਸੀਬਤਾਂ ਪੈਂਦੀਆਂ ਹਨ, ਪਰ ਯਹੋਵਾਹ ਉਹਨਾਂ ਸਭਨਾਂ ਤੋਂ ਉਸ ਨੂੰ ਛੁਡਾਉਂਦਾ ਹੈ।
20 ਉਹ ਉਸ ਦੀਆਂ ਸਾਰੀਆਂ ਹੱਡੀਆਂ ਦਾ ਰਾਖ਼ਾ ਹੈ, ਉਨ੍ਹਾਂ ਵਿੱਚੋਂ ਇੱਕ ਵੀ ਨਹੀਂ ਤੋੜੀ ਜਾਂਦੀ।
21 ਬੁਰਿਆਈ ਦੁਸ਼ਟਾਂ ਨੂੰ ਮਾਰ ਸੁੱਟੇਗੀ, ਅਤੇ ਧਰਮੀ ਤੋਂ ਘਿਣ ਕਰਨ ਵਾਲੇ ਦੋਸ਼ੀ ਠਹਿਰਨਗੇ।
22 ਯਹੋਵਾਹ ਆਪਣੇ ਸੇਵਕਾਂ ਦੀ ਜਾਨ ਨੂੰ ਮੁੱਲ ਦੇ ਕੇ ਛੁਡਾਉਂਦਾ ਹੈ, ਅਤੇ ਉਸ ਦੇ ਸਾਰੇ ਸ਼ਰਨਾਰਥੀਆਂ ਵਿੱਚੋਂ ਕੋਈ ਵੀ ਦੋਸ਼ੀ ਨਹੀਂ ਠਹਿਰੇਗਾ।