Text copied!
Bibles in Panjabi

ਜ਼ਬੂਰ 34:8-15 in Panjabi

Help us?

ਜ਼ਬੂਰ 34:8-15 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਚੱਖੋ ਤੇ ਵੇਖੋ ਕਿ ਯਹੋਵਾਹ ਭਲਾ ਹੈ, ਧੰਨ ਹੈ ਉਹ ਪੁਰਸ਼ ਜੋ ਉਸ ਵਿੱਚ ਪਨਾਹ ਲੈਂਦਾ ਹੈ।
9 ਹੇ ਯਹੋਵਾਹ ਦੇ ਸੰਤੋ, ਉਸ ਤੋਂ ਡਰੋ, ਕਿਉਂ ਜੋ ਉਹ ਦੇ ਡਰਨ ਵਾਲਿਆਂ ਨੂੰ ਕੋਈ ਘਾਟ ਨਹੀਂ।
10 ਸ਼ੇਰ ਬੱਚਿਆਂ ਨੂੰ ਘਾਟਾ ਪੈਂਦਾ ਅਤੇ ਭੁੱਖ ਲੱਗਦੀ ਹੈ, ਪਰ ਯਹੋਵਾਹ ਦੀ ਉਡੀਕ ਕਰਨ ਵਾਲਿਆਂ ਨੂੰ ਕਿਸੇ ਚੰਗੀ ਵਸਤ ਦੀ ਘਾਟ ਨਹੀਂ ਹੋਵੇਗੀ।
11 ਬੱਚਿਓ, ਆਓ, ਮੇਰੀ ਸੁਣੋ ਅਤੇ ਮੈਂ ਤਹਾਨੂੰ ਯਹੋਵਾਹ ਦਾ ਭੈਅ ਮੰਨਣਾ ਸਿਖਾਵਾਂਗਾ।
12 ਉਹ ਕਿਹੜਾ ਮਨੁੱਖ ਹੈ ਜਿਹੜਾ ਜੀਵਨ ਨੂੰ ਲੋਚਦਾ ਹੈ, ਅਤੇ ਲੰਮੀ ਉਮਰ ਚਾਹੁੰਦਾ ਹੈ ਤਾਂ ਕਿ ਭਲਿਆਈ ਵੇਖੇ?
13 ਆਪਣੀ ਜੀਭ ਨੂੰ ਬੁਰਿਆਈ ਕਰਨ ਤੋਂ, ਅਤੇ ਆਪਣੇ ਬੁੱਲ੍ਹਾਂ ਨੂੰ ਬੁਰੀਆਂ ਗੱਲਾਂ ਬੋਲਣ ਤੋਂ ਰੋਕ ਰੱਖ।
14 ਬਦੀ ਤੋਂ ਹੱਟ ਜਾ ਅਤੇ ਨੇਕੀ ਕਰ, ਮੇਲ-ਮਿਲਾਪ ਨੂੰ ਲੱਭ ਅਤੇ ਉਸ ਦਾ ਪਿੱਛਾ ਕਰ।
15 ਯਹੋਵਾਹ ਦੀਆਂ ਅੱਖੀਆਂ ਧਰਮੀਆਂ ਉੱਤੇ, ਅਤੇ ਉਹ ਦੇ ਕੰਨ ਉਨ੍ਹਾਂ ਦੀ ਦੁਹਾਈ ਵੱਲ ਲੱਗੇ ਰਹਿੰਦੇ ਹਨ।
ਜ਼ਬੂਰ 34 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ