Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 35

ਜ਼ਬੂਰ 35:1-10

Help us?
Click on verse(s) to share them!
1ਦਾਊਦ ਦਾ ਭਜਨ। ਹੇ ਯਹੋਵਾਹ, ਜਿਹੜੇ ਮੇਰੇ ਨਾਲ ਮੁਕੱਦਮਾ ਕਰਦੇ ਹਨ, ਉਨ੍ਹਾਂ ਨਾਲ ਤੂੰ ਮੁਕੱਦਮਾ ਕਰ, ਜਿਹੜੇ ਮੇਰੇ ਨਾਲ ਲੜਦੇ ਹਨ ਉਹਨਾਂ ਨਾਲ ਲੜ।
2ਢਾਲ਼ ਅਤੇ ਨੇਜੇ ਨੂੰ ਸਾਂਭ, ਅਤੇ ਮੇਰੀ ਸਹਾਇਤਾ ਲਈ ਉੱਠ!
3ਬਰਛਾ ਕੱਢ ਕੇ ਮੇਰਾ ਪਿੱਛਾ ਕਰਨ ਵਾਲਿਆਂ ਦਾ ਰਾਹ ਬੰਦ ਕਰ, ਮੇਰੀ ਜਾਨ ਨੂੰ ਆਖ, ਤੇਰਾ ਬਚਾਓ ਮੈਂ ਹੀ ਹਾਂ।
4ਜਿਹੜੇ ਮੇਰੀ ਜਾਨ ਦੇ ਵੈਰੀ ਹਨ ਓਹ ਲੱਜਿਆਵਾਨ ਅਤੇ ਖੱਜਲ ਹੋਣ, ਜਿਹੜੇ ਮੇਰੀ ਬੁਰਿਆਈ ਸੋਚਦੇ ਹਨ ਉਹ ਪਿੱਛੇ ਹਟਾਏ ਜਾਣ ਅਤੇ ਉਲਝ ਜਾਣ!
5ਉਹ ਪੌਣ ਨਾਲ ਉੱਡਦੀ ਤੂੜੀ ਵਾਂਗੂੰ ਹੋਣ, ਅਤੇ ਯਹੋਵਾਹ ਦਾ ਦੂਤ ਉਹਨਾਂ ਨੂੰ ਧੱਕਾ ਮਾਰਦਾ ਜਾਏ।
6ਉਨ੍ਹਾਂ ਦਾ ਰਾਹ ਹਨ੍ਹੇਰਾ ਅਤੇ ਤਿਲਕਣਾ ਹੋਵੇ, ਅਤੇ ਯਹੋਵਾਹ ਦਾ ਦੂਤ ਉਹਨਾਂ ਦਾ ਪਿੱਛਾ ਕਰੀ ਜਾਵੇ
7ਕਿਉਂ ਜੋ ਉਨ੍ਹਾਂ ਬਿਨ੍ਹਾਂ ਕਾਰਨ ਮੇਰੇ ਲਈ ਟੋਏ ਵਿੱਚ ਜਾਲ਼ ਛਿਪਾਇਆ ਹੈ, ਉਨ੍ਹਾਂ ਨੇ ਬਿਨ੍ਹਾਂ ਕਿਸੇ ਕਾਰਨ ਮੇਰੀ ਜਾਨ ਲਈ ਟੋਆ ਪੁੱਟਿਆ ਹੈ।
8ਉਹਨਾਂ ਉੱਤੇ ਅਚਾਨਕ ਬਰਬਾਦੀ ਆ ਪਵੇ! ਅਤੇ ਜਿਹੜਾ ਜਾਲ਼ ਉਸ ਨੇ ਛਿਪਾਇਆ ਉਹੋ ਉਸ ਨੂੰ ਫਸਾ ਲਵੇ, ਉਹ ਆਪ ਉਸ ਵਿੱਚ ਡਿੱਗ ਕੇ ਨਸ਼ਟ ਹੋ ਜਾਵੇ!
9ਤਾਂ ਮੇਰੀ ਜਾਨ ਯਹੋਵਾਹ ਵਿੱਚ ਬਾਗ-ਬਾਗ ਹੋਵੇਗੀ, ਉਹ ਉਸ ਦੇ ਬਚਾਓ ਵਿੱਚ ਮਗਨ ਹੋਵੇਗੀ।
10ਮੇਰੀਆਂ ਸਾਰੀਆਂ ਹੱਡੀਆਂ ਆਖਣਗੀਆਂ, ਹੇ ਯਹੋਵਾਹ, ਤੇਰੇ ਸਮਾਨ ਕੌਣ ਹੈ? ਤੂੰ ਮਸਕੀਨ ਨੂੰ ਉਸ ਨਾਲੋਂ ਤਕੜੇ ਤੋਂ ਛੁਡਾਉਂਦਾ ਹੈ, ਹਾਂ, ਮਸਕੀਨ ਤੇ ਕੰਗਾਲ ਨੂੰ ਲੁਟੇਰੇ ਤੋਂ।

Read ਜ਼ਬੂਰ 35ਜ਼ਬੂਰ 35
Compare ਜ਼ਬੂਰ 35:1-10ਜ਼ਬੂਰ 35:1-10